ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ/ਮੋਗਾ, 18 ਜੁਲਾਈ
ਮੋਗਾ ਦੀ ਨਵੀਂ ਦਾਣਾ ਮੰਡੀ ਵਿਚਲੀ ਧਾਲੀਵਾਲ ਪੈਸਟ ਕੰਟਰੋਲ ਤੋਂ ਭਰੇ ਗਏ ਨਦੀਨ ਨਾਸ਼ਕ ਦੇ ਨਮੂਨੇ ਫ਼ੇਲ੍ਹ ਹੋਣ ਮਗਰੋਂ ਕਿਸਾਨ ਹਿਤੈਸ਼ੀ ਧਿਰਾਂ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਲਵਜੀਤ ਸਿੰਘ ਦੱਧਾਹੂਰ ਨੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਮੁੱਖ ਮੰਤਰੀ ਭਗਵੰਤ ਮਾਨ ਅਤੇ ਖ਼ੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸ਼ਿਕਾਇਤ ਪੱਤਰ ਭੇਜ ਕਿ ਕਿਸਾਨਾਂ ਦੀ ਲੁੱਟ ਬੰਦ ਕਰਵਾਉਣ ਦੀ ਮੰਗ ਕੀਤੀ ਹੈ। ਮੁੱਖ ਖ਼ੇਤੀਬਾੜੀ ਅਫ਼ਸਰ ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।