ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੈਡੀਕਲ ਕਾਲਜ ’ਚ ਫਾਰਮਾਸਿਸਟ ਡੇਅ ਮਨਾਇਆ

ਪੰਜਾਬ ਮਲਟੀਪਰਪਜ਼ ਮੈਡੀਕਲ ਕਾਲਜ ਸ਼ਹਿਣਾ ਵਿੱਚ ਵਰਲਡ ਫਾਰਮਾਸਿਸਟ ਡੇਅ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸੰਸਥਾ ਦੇ ਚੇਅਰਮੈਨ ਪਵਨ ਕੁਮਾਰ ਧੀਰ ਵੱਲੋਂ ਸ਼ਮ੍ਹਾ ਰੋਸ਼ਨ ਕਰ ਕੇ ਕੀਤੀ ਗਈ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਨੁੱਖੀ ਸੇਵਾ ਕਰਨ ਦਾ ਪ੍ਰਣ ਲਿਆ। ਸੰਸਥਾ ਦੇ...
ਪੰਜਾਬ ਮਲਟੀਪਰਪਜ਼ ਮੈਡੀਕਲ ਕਾਲਜ ’ਚ ਕਰਵਾਏ ਪ੍ਰੋਗਰਾਮ ਦੀ ਝਲਕ।
Advertisement

ਪੰਜਾਬ ਮਲਟੀਪਰਪਜ਼ ਮੈਡੀਕਲ ਕਾਲਜ ਸ਼ਹਿਣਾ ਵਿੱਚ ਵਰਲਡ ਫਾਰਮਾਸਿਸਟ ਡੇਅ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸੰਸਥਾ ਦੇ ਚੇਅਰਮੈਨ ਪਵਨ ਕੁਮਾਰ ਧੀਰ ਵੱਲੋਂ ਸ਼ਮ੍ਹਾ ਰੋਸ਼ਨ ਕਰ ਕੇ ਕੀਤੀ ਗਈ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਨੁੱਖੀ ਸੇਵਾ ਕਰਨ ਦਾ ਪ੍ਰਣ ਲਿਆ। ਸੰਸਥਾ ਦੇ ਚੇਅਰਮੈਨ ਡਾ. ਪਵਨ ਕੁਮਾਰ ਧੀਰ ਅਤੇ ਡਾਇਰੈਕਟਰ ਵਿਵੇਕ ਧੀਰ ਨੇ ਦੱਸਿਆ ਕਿ ਸੰਸਾਰ ਪੱਧਰ ’ਤੇ 1912 ਵਿੱਚ ਫਾਰਮਾਸਿਸਟ ਡੇਅ ਮਨਾਉਣਾ ਸ਼ੁਰੂ ਕੀਤਾ ਗਿਆ ਸੀ। ਫਾਰਮੇਸੀ ਵਿੱਚ ਸਾਨੂੰ ਦਿਲੋਂ ਹਰ ਮਨੁੱਖ ਦੀ ਸੇਵਾ ਕਰਨ ਦੀ ਪ੍ਰੇਰਨਾ ਮਿਲਦੀ ਹੈ ਕਿਉਂਕਿ ਸਾਰੀ ਦੁਨੀਆਂ ਫਾਰਮੇਸੀ ਦੇ ਰਿਜ਼ਲਟ ’ਤੇ ਨਿਰਭਰ ਕਰਦੀ ਹੈ। ਇਸ ਮੌਕੇ ਪ੍ਰਿੰਸੀਪਲ ਬਲਜਿੰਦਰ ਸਿੰਘ ਬਾਜਵਾ, ਵਾਈਸ ਪ੍ਰਿੰਸੀਪਲ ਮੈਡਮ ਡਾਕਟਰ ਕਮਲ ਗੋਇਲ ਨੇ ਦੱਸਿਆ ਕਿ ਦਵਾਈਆਂ ਦੇ ਖੇਤਰ ਵਿੱਚ ਭਾਰਤ ਨੇ ਕਾਫ਼ੀ ਪ੍ਰਸਿੱਧੀ ਹਾਸਲ ਕੀਤੀ ਹੈ। ਇਸ ਮੌਕੇ ਫਾਰਮੇਸੀ ਦੇ ਬੱਚਿਆਂ ਨੇ ਗੀਤ ਸੰਗੀਤ ਨਾਟਕ ਆਦਿ ਪ੍ਰੋਗਰਾਮ ਪੇਸ਼ ਕਰਕੇ ਸਮਾਗਮ ਦਾ ਚੰਗਾ ਰੰਗ ਬੰਨ੍ਹਿਆ।

Advertisement
Advertisement
Show comments