ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 22 ਜੂਨ
ਕੌਮੀ ਪ੍ਰਤਿਭਾ ਖੋਜ ਵਜ਼ੀਫਾ ਪ੍ਰੀਖਿਆ ਦੇ ਐਲਾਨੇ ਨਤੀਜਿਆਂ ਵਿੱਚੋਂ ਲੋਕ ਕਵੀ ਸੰਤ ਰਾਮ ਉਦਾਸੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਸਰ ਪੰਜਾਬ ਦੀ ਵਿਦਿਆਰਥਣ ਪੀਨਾ ਬੇਗਮ ਵੱਲੋਂ ਸਫ਼ਲਤਾ ਹਾਸਲ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਬਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਨੇ ਸੂਬੇ ਭਰ ਵਿੱਚੋਂ 116ਵਾਂ ਰੈਂਕ ਹਾਸਲ ਕਰਦਿਆਂ ਇਹ ਵੱਕਾਰੀ ਮੁਕਾਬਲਾ ਪ੍ਰੀਖਿਆ ਪਾਸ ਕੀਤੀ ਹੈ।