ਖੇਤਰੀ ਪ੍ਰਤੀਨਿਧ
ਬਰਨਾਲਾ, 9 ਮਾਰਚ
ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਬੀਰ ਚੰਦ ਨੇ ਸਮੂਹ ਆਤਮਾ ਸਟਾਫ਼ ਨਾਲ ਮੀਟਿੰਗ ਕੀਤੀ, ਜਿਸ ਵਿੱਚ ਆਤਮਾ ਸਟਾਫ਼ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਰਿਵਿਊ ਕੀਤਾ ਗਿਆ। ਡਾ. ਚੰਦ ਨੇ ਗੁਲਾਬੀ ਸੁੰਡੀ ਦੇ ਪ੍ਰਭਾਵੀ ਹਮਲੇ ਤੋਂ ਬਚਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਖੇਤੀ ਅਫ਼ਸਰ ਨੇ ਮੁਲਾਜ਼ਮਾਂ ਨੂੰ ਬਲਾਕਾਂ ਵਿੱਚ ਕੀਤੀਆਂ ਜਾਂਦੀਆਂ ਫੀਲਡ ਗਤੀਵਿਧੀਆਂ ਆਰੰਭਣ ਲਈ ਆਖਿਆ। ਇਸ ਮੌਕੇ ਗੁਲਾਬੀ ਸੁੰਡੀ ਦੀ ਮਾਰ ਤੋਂ ਬਚਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਵੀ ਹੁਕਮ ਦਿੱਤੇ ਗਏ।