ਮੋਗਾ: ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਸ਼੍ਰੇਣੀ ਦੇ ਨਤੀਜਿਆਂ ਵਿੱਚ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਦੋਕੇ ਦੀ ਜਸਲੀਨ ਕੌਰ ਨੇ 97.8 ਫ਼ੀਸਦ ਅੰਕ ਪ੍ਰਾਪਤ ਕਰਕੇ ਮੈਰਿਟ ਲਿਸਟ ਵਿੱਚ ਆਪਣਾ ਨਾਮ ਦਰਜ ਕਰਵਾਇਆ। ਚੇਅਰਮੈਨ ਪਰਮਜੀਤ ਸਿੰਘ ਚਹਿਲ ਤੇ ਪ੍ਰਿੰਸੀਪਲ ਮਨਿੰਦਰ ਪਾਲ ਕੌਰ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ ਅਤੇ ਸਾਰੇ ਵਿਦਿਆਰਥੀਆਂ ਨੇ 75 ਫ਼ੀਸਦ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਜਸਲੀਨ ਨੇ ਮੈਰਿਟ ਵਿੱਚ ਗਿਆਰਵਾਂ ਰੈਂਕ ਪ੍ਰਾਪਤ ਕੀਤਾ ਹੈ। ਉਨ੍ਹਾਂ ਜਸਲੀਨ ਕੌਰ ਦੇ ਮਾਪਿਆਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ