ਮਾਨਸਾ ’ਚ ਪਲੇਸਮੈਂਟ ਕੈਂਪ ਭਲਕੇ
ਪੱਤਰ ਪ੍ਰੇਰਕ ਮਾਨਸਾ, 7 ਜਨਵਰੀ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਭਲਕੇ 9 ਜਨਵਰੀ ਨੂੰ ਇਥੇ ‘ਟਰੂ ਲਕਸ਼ਮੀ ਆਕਜ਼ੀਲਰੀ ਸਰਵਿਸਿਜ਼ ਪ੍ਰਾਈਵੇਟ ਲਿਮਟਿਡ’ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ, ਬਰਾਂਚ ਮੈਨੇਜਰ ਅਤੇ ਏਰੀਆ ਮੈਨੇਜਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ...
Advertisement
ਪੱਤਰ ਪ੍ਰੇਰਕ
ਮਾਨਸਾ, 7 ਜਨਵਰੀ
Advertisement
ਜ਼ਿਲ੍ਹਾ ਰੁਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਭਲਕੇ 9 ਜਨਵਰੀ ਨੂੰ ਇਥੇ ‘ਟਰੂ ਲਕਸ਼ਮੀ ਆਕਜ਼ੀਲਰੀ ਸਰਵਿਸਿਜ਼ ਪ੍ਰਾਈਵੇਟ ਲਿਮਟਿਡ’ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ, ਬਰਾਂਚ ਮੈਨੇਜਰ ਅਤੇ ਏਰੀਆ ਮੈਨੇਜਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ 12ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ ਉਨ੍ਹਾਂ ਦੀ ਉਮਰ ਸੀਮਾ 18 ਤੋਂ 40 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਅਸਲ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆਂ, ਆਧਾਰ ਕਾਰਡ ਦੀ ਫੋਟੋ ਕਾਪੀ, ਅਤੇ ਯੋਗਤਾ ਦਾ ਵੇਰਵਾ ਲੈਕੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਵਿੱਚ ਪਹੁੰਚਣ।
Advertisement
×