ਬਲਾਕ ਸਮਿਤੀ ਤੇ ਜਿਲ੍ਹਾ ਪਰਿਸ਼ਦ ਚੋਣਾਂ ਬਾਰੇ ਵਿਉਂਤਬੰਦੀ
ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਨੂੰ ਲੈ ਕੇ ਹਲਕਾ ਰਾਮਪੁਰਾ ਫੂਲ ਦੇ ਜਸ਼ਨ ਚਹਿਲ ਧੜੇ ਨਾਲ ਸਬੰਧਤ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ ਸੀਨੀਅਰ ਆਗੂ ਅਤੇ ਪੰਜਾਬ ਕਾਂਗਰਸ ਦੇ ਬੁਲਾਰੇ ਜਸ਼ਨਦੀਪ ਸਿੰਘ ਜਸ਼ਨ ਚਹਿਲ ਦੇ ਗ੍ਰਹਿ ਪਿੰਡ ਜਲਾਲ ਵਿੱਚ ਹੋਈ। ਮੀਟਿੰਗ ਵਿੱਚ ਕਾਂਗਰਸ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟ ਭਾਈ ਤੇ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਸਾਬਕਾ ਚੇਅਰਮੈਨ ਕੇ.ਕੇ. ਅਗਰਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਜਸ਼ਨ ਚਹਿਲ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਜੀ ਆਇਆਂ ਕਹਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਲਕੇ ਅੰਦਰ ਪੂਰੀ ਮਜ਼ਬੂਤੀ ਨਾਲ ਚੋਣਾਂ ਲੜੇਗੀ ਤੇ ਵੱਡੀ ਜਿੱਤ ਪ੍ਰਾਪਤ ਕਰੇਗੀ। ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਇਨ੍ਹਾਂ ਚੋਣਾਂ ’ਚ ਹਿੱਸਾ, ਕਿਉਂਕਿ ਇਨ੍ਹਾਂ ਚੋਣਾਂ ’ਚ ਪਾਰਟੀ ਦੀ ਵੱਡੀ ਜਿੱਤ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ। ਇਸ ਮੌਕੇ ਭਾਈ ਦਵਿੰਦਰ ਸਿੰਘ, ਗੁਰਪਾਲ ਸਿੰਘ ਕੁੱਕੂ, ਬਲਾਕ ਫੂਲ ਦੇ ਪ੍ਰਧਾਨ ਗੁਰਚਰਨ ਧਾਲੀਵਾਲ, ਬਲਾਕ ਭਗਤਾ ਦੇ ਪ੍ਰਧਾਨ ਅੰਗਰੇਜ਼ ਸਿੰਘ ਸਿਰੀਏਵਾਲਾ, ਗੁਰਵਿੰਦਰ ਗੋਰਾ, ਸਾਬਕਾ ਸਰਪੰਚ ਹਰਜੀਵਨ ਬਰਾੜ, ਕਾਲਾ ਜਲਾਲ, ਸੁਰਿੰਦਰ ਕੁੱਕੂ ਭਗਤਾ, ਜਗਸੀਰ ਜਲਾਲ, ਓਂਕਾਰ ਬਰਾੜ ਤੇ ਰਿੰਪਲ ਭੱਲਾ ਹਾਜ਼ਰ ਸਨ।
