ਮਾਨਸਾ: ਗੁਰੂ ਹਰਿ ਰਾਇ ਸੇਵਾ ਸੁਸਾਇਟੀ ਵੱਲੋਂ ਰਾਊਂਡ ਗਲਾਸ ਫਾਊਡੇਸ਼ਨ ਦੇ ਸਹਿਯੋਗ ਨਾਲ ਸਿਵਲ ਸਰਜਨ ਦਫ਼ਤਰ ਮਾਨਸਾ ਵਿੱਚ ਗੁਰੂ ਨਾਨਕ ਪਵਿੱਤਰ ਜੰਗਲ ਲਗਵਾਇਆ ਗਿਆ ਤੇ ਇਸ ਮੁਹਿੰਮ ਦੀ ਸ਼ੁਰੂਆਤ ਸਿਵਲ ਸਰਜਨ ਡਾ. ਹਿਤਿੰਦਰ ਕੌਰ ਕਲੇਰ ਨੇ ਬੂਟਾ ਲਗਾ ਕੇ ਕੀਤੀ। ਸੁਸਾਇਟੀ ਦੇ ਪ੍ਰਧਾਨ ਪਰਵਾਜ ਪਾਲ ਸਿੰਘ ਨੇ ਕਿਹਾ ਕਿ ਮੌਸਮੀ ਬਦਲਾਅ ਕਾਰਨ ਹੋ ਰਿਹਾ ਨੁਕਸਾਨ ਬਹੁਤ ਹੀ ਗੰਭੀਰ ਮੁੱਦਾ ਹੈ ਅਤੇ ਮਨੁੱਖਤਾ ਦੀ ਹੋਂਦ ਲਈ ਖ਼ਤਰਾ ਬਣਿਆ ਹੋਇਆ ਹੈ, ਪਰ ਵਿਰਾਸਤੀ ਰੁੱਖਾਂ ਵਾਲੇ ਜੰਗਲ ਹੀ ਮੌਸਮੀ ਬਦਲਾਅ ਨੂੰ ਪੁੱਠਾ ਗੇੜਾ ਦੇਣ ਵਿੱਚ ਸਮਰੱਥ ਹਨ। -ਪੱਤਰ ਪ੍ਰੇਰਕ