SD College Barnala ਦੀ ਵਰ੍ਹੇਗੰਢ ਮੌਕੇ ਨਾਟਕ ਖੇਡਿਆ
ਐੱਸ ਡੀ ਕਾਲਜ ਦੀ 70ਵੀਂ ਵਰ੍ਹੇਗੰਢ ਮੌਕੇ ਕਾਲਜ ਦੇ ਓਪਨ ਏਅਰ ਥੀਏਟਰ ਵਿੱਚ ਨਾਟਕ ‘ਬੰਦੇ ਬਣੋ ਬੰਦੇ’ ਖੇਡਿਆ ਗਿਆ। ਇਸ ਨਾਟਕ ਦੇ ਲੇਖਕ ਅਤੇ ਨਿਰਦੇਸ਼ਕ ਅਦਾਕਾਰ ਰਾਣਾ ਰਣਬੀਰ ਹਨ। ਉਨ੍ਹਾਂ ਦੇ ਸਹਿ-ਕਲਾਕਾਰ ਰਾਜਵੀਰ ਬੋਪਾਰਾਏ ਦੀ ਅਦਾਕਾਰੀ ਨੂੰ ਦਰਸ਼ਕਾਂ ਨੇ ਖੂਬ...
ਐੱਸ ਡੀ ਕਾਲਜ ਦੀ 70ਵੀਂ ਵਰ੍ਹੇਗੰਢ ਮੌਕੇ ਕਾਲਜ ਦੇ ਓਪਨ ਏਅਰ ਥੀਏਟਰ ਵਿੱਚ ਨਾਟਕ ‘ਬੰਦੇ ਬਣੋ ਬੰਦੇ’ ਖੇਡਿਆ ਗਿਆ। ਇਸ ਨਾਟਕ ਦੇ ਲੇਖਕ ਅਤੇ ਨਿਰਦੇਸ਼ਕ ਅਦਾਕਾਰ ਰਾਣਾ ਰਣਬੀਰ ਹਨ। ਉਨ੍ਹਾਂ ਦੇ ਸਹਿ-ਕਲਾਕਾਰ ਰਾਜਵੀਰ ਬੋਪਾਰਾਏ ਦੀ ਅਦਾਕਾਰੀ ਨੂੰ ਦਰਸ਼ਕਾਂ ਨੇ ਖੂਬ ਸਲਾਹਿਆ। ਸਮਾਗਮ ਦਾ ਆਗਾਜ਼ ਕਾਲਜ ਦੇ ਜਨਰਲ ਸਕੱਤਰ ਜਤਿੰਦਰ ਨਾਥ ਸ਼ਰਮਾ ਨੇ ਕੀਤਾ। ਰਾਣਾ ਰਣਬੀਰ ਨੇ ਨਾਟਕ ਤੋਂ ਪਹਿਲਾਂ ਬਰਨਾਲਾ ਸ਼ਹਿਰ ਨਾਲ ਆਪਣੀ ਪੁਰਾਣੀ ਸਾਂਝ ਦਾ ਜ਼ਿਕਰ ਕਰਦਿਆਂ, ਐੱਸ ਡੀ ਕਾਲਜ ਦੀ ਸਟੇਜ ਤੋਂ 34 ਸਾਲ ਪਹਿਲਾਂ ਆਪਣੀ ਨਾਟ ਕਲਾ ਦੀ ਹੋਈ ਸ਼ੁਰੂਆਤ ਨੂੰ ਯਾਦ ਕੀਤਾ।
ਨਾਟਕ ‘ਬੰਦੇ ਬਣੋ ਬੰਦੇ’ ਮੁੱਖ ਤੌਰ ‘ਤੇ ਮਨੁੱਖੀ ਰਿਸ਼ਤਿਆਂ, ਮਨੁੱਖੀ ਸੋਚ ਅਤੇ ਸਮਾਜਿਕ ਦੋਗਲੇਪਣ ‘ਤੇ ਕੇਂਦਰਿਤ ਸੀ। ਇਸ ਕਲਾਤਮਕ ਸ਼ਾਮ ਦਾ ਆਨੰਦ ਮਾਨਣ ਲਈ ਕਾਲਜ ਦੇ ਸਾਬਕਾ ਵਿਦਿਆਰਥੀ ਐੱਸ ਡੀ ਐੱਮ ਬਰਨਾਲਾ ਅਜੀਤਪਾਲ ਸਿੰਘ ਆਪਣੇ ਪਰਿਵਾਰ ਸਣੇ ਪੁੱਜੇ। ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਵੀ ਸ਼ਿਰਕਤ ਕੀਤੀ। ਨਾਟਕ ਦੇ ਅੰਤ ’ਚ ਕਾਲਜ ਪ੍ਰਬੰਧਕੀ ਕਮੇਟੀ ਵੱਲੋਂ ਰਾਣਾ ਰਣਬੀਰ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਰੇਸ਼ ਕੁਮਾਰ ਸਿੰਗਲਾ, ਕਮੇਟੀ ਦੇ ਅਹੁਦੇਦਾਰ ਤੇ ਵਿਦਿਆਰਥੀ ਹਾਜ਼ਰ ਸਨ।

