ਜ਼ੋਨ ਪੱਧਰੀ ਸਕੂਲ ਖੇਡਾਂ ’ਚ ਖਿਡਾਰੀਆਂ ਨੇ ਦਿਖਾਇਆ ਉਤਸ਼ਾਹ
ਸਰਕਾਰੀ ਸਮਾਰਟ ਹਾਈ ਸਕੂਲ ਭੁੱਚੋ ਮੰਡੀ (ਲੜਕੀਆਂ) ਵਿੱਚ ਹੋ ਰਹੀਆਂ 69ਵੀਆਂ ਜ਼ੋਨ ਪੱਧਰੀ ਸਕੂਲ ਖੇਡਾਂ ਵਿੱਚ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਉਤਸ਼ਾਹ ਦਿਖਾਇਆ। ਜ਼ੋਨਲ ਪ੍ਰਧਾਨ ਡਾ. ਗੁਰਪ੍ਰੀਤ ਕੌਰ ਅਤੇ ਜ਼ੋਨਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਰੇਸ਼ਮ ਸਿੰਘ ਨੇ ਦੱਸਿਆ ਕਿ ਬੈਡਮਿੰਟਨ...
Advertisement
ਸਰਕਾਰੀ ਸਮਾਰਟ ਹਾਈ ਸਕੂਲ ਭੁੱਚੋ ਮੰਡੀ (ਲੜਕੀਆਂ) ਵਿੱਚ ਹੋ ਰਹੀਆਂ 69ਵੀਆਂ ਜ਼ੋਨ ਪੱਧਰੀ ਸਕੂਲ ਖੇਡਾਂ ਵਿੱਚ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਉਤਸ਼ਾਹ ਦਿਖਾਇਆ। ਜ਼ੋਨਲ ਪ੍ਰਧਾਨ ਡਾ. ਗੁਰਪ੍ਰੀਤ ਕੌਰ ਅਤੇ ਜ਼ੋਨਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਰੇਸ਼ਮ ਸਿੰਘ ਨੇ ਦੱਸਿਆ ਕਿ ਬੈਡਮਿੰਟਨ ਅੰਡਰ-14 ਲੜਕੇ ਵਿੱਚ ਮਹਿੰਦਰਾ ਪਬਲਿਕ ਸਕੂਲ ਚੱਕ ਫ਼ਤਹਿ ਸਿੰਘ ਨੇ ਪਹਿਲਾ, ਸੰਤ ਕਬੀਰ ਕਾਨਵੈਂਟ ਸਕੂਲ ਭੁੱਚੋ ਖੁਰਦ ਦੇ ਵਿਦਿਆਰਥੀਆਂ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਡੂਕੇ ਨੇ ਤੀਜਾ, ਬੈਡਮਿੰਟਨ ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਸੰਤ ਕਬੀਰ ਸਕੂਲ ਨੇ ਪਹਿਲਾ, ਸਰਕਾਰੀ ਸਮਾਰਟ ਹਾਈ ਸਕੂਲ ਭੁੱਚੋ ਮੰਡੀ (ਲੜਕੀਆਂ) ਨੇ ਦੂਜਾ ਅਤੇ ਬਾਬਾ ਵਧਾਵਾ ਸਿੰਘ ਕਾਨਵੈਂਟ ਸਕੂਲ ਭੁੱਚੋ ਕਲਾਂ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਬੰਧਕਾਂ ਵੱਲੋਂ ਜੇਤੂ ਟੀਮਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਮੁਖੀ ਅਤੇ ਸਟਾਫ ਹਾਜ਼ਰ ਸੀ। ਮੁੱਖ ਅਧਿਆਪਕਾ ਡਾ. ਗੁਰਪ੍ਰੀਤ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ।
Advertisement
Advertisement