ਨਿੱਜੀ ਪੱਤਰ ਪ੍ਰੇਰਕ
ਸਿਰਸਾ, 22 ਅਪਰੈਲ
ਲੋਕ ਸਭਾ ਹਲਕਾ ਸਿਰਸਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾ. ਅਸ਼ੋਕ ਤੰਵਰ ਨੇ ਵੱਖ-ਵੱਖ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਖੁਸ਼ਹਾਲੀ ਅਤੇ ਤਰੱਕੀ ਦੀ ਗਾਰੰਟੀ ਦਿੱਤੀ ਹੈ। ਭਾਰਤ ਨੂੰ ਇੱਕ ਮਜ਼ਬੂਤ ਰਾਸ਼ਟਰ ਬਣਾਉਣ ਲਈ ਭਾਜਪਾ ਨੂੰ ਮੁੜ ਤੋਂ ਸੱਤਾ ਵਿੱਚ ਲਿਆਉਣਾ ਹੋਵੇਗਾ। ਹਰਿਆਣਾ ਦੀਆਂ 10 ’ਚੋਂ 10 ਸੀਟਾਂ ’ਤੇ ਇਤਿਹਾਸਕ ਜਿੱਤ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਲੋਕ ਹਰਿਆਣਾ ਦੀਆਂ ਚੋਣਾਂ ਜਿਤਾਉਂਦੇ ਹਨ ਤਾਂ ਇਹ ਇੱਕ ਇਤਿਹਾਸਕ ਮੌਕਾ ਹੋਵੇਗਾ ਤੇ ਲੋਕ ਬੜੀ ਤੇਜ਼ੀ ਨਾਲ ਹੁੰਦੇ ਵਿਕਾਸ ਨੂੰ ਵੇਖ ਸਕਣਗੇ। ਇਸ ਮੌਕੇ ਉਨ੍ਹਾਂ ਵਿਰੋਧ ਧਿਰ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਇਸ ਦੌਰਾਨ ਡਾ. ਤੰਵਰ ਨੇ ਮੈਡੀਕਲ ਯੂਨੀਅਨ ਅਤੇ ਟੈਕਸੀ ਯੂਨੀਅਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ।