ਟੰਡਨ ਸਕੂਲ ਵਿੱਚ ਕਵਿਤਾ ਤੇ ਕਹਾਣੀ ਮੁਕਾਬਲੇ ਕਰਵਾਏ
ਟੰਡਨ ਇੰਟਰਨੈਸ਼ਨਲ ਸਕੂਲ ਵਿਚ ਪੰਜਾਬੀ, ਹਿੰਦੀ ਅਤੇ ਅਗਰੇਜ਼ੀ ਵਿਸ਼ੇ ’ਚ ਕਵਿਤਾ ਅਤੇ ਕਹਾਣੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਤੀਜੀ ਜਮਾਤ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਕਵਿਤਾਵਾਂ ਅਤੇ ਕਹਾਣੀਆਂ ਰਾਹੀਂ ਆਪਣੀ ਰਚਨਾਤਮਕਤਾ, ਆਤਮ-ਵਿਸ਼ਵਾਸ ਤੇ...
ਟੰਡਨ ਇੰਟਰਨੈਸ਼ਨਲ ਸਕੂਲ ਵਿਚ ਪੰਜਾਬੀ, ਹਿੰਦੀ ਅਤੇ ਅਗਰੇਜ਼ੀ ਵਿਸ਼ੇ ’ਚ ਕਵਿਤਾ ਅਤੇ ਕਹਾਣੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਤੀਜੀ ਜਮਾਤ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਕਵਿਤਾਵਾਂ ਅਤੇ ਕਹਾਣੀਆਂ ਰਾਹੀਂ ਆਪਣੀ ਰਚਨਾਤਮਕਤਾ, ਆਤਮ-ਵਿਸ਼ਵਾਸ ਤੇ ਬੋਲਣ ਦੀ ਕਲਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਐੱਮ ਡੀ ਸ਼ਿਵ ਸਿੰਗਲਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹਮੇਸ਼ਾ ਨਵੀਆਂ ਚੀਜ਼ਾਂ ਸਿੱਖਣ ਅਤੇ ਆਪਣੇ ਵਿਚਾਰਾਂ ਨੂੰ ਕਵਿਤਾ, ਕਹਾਣੀ ਅਤੇ ਲੇਖਨ ਰਾਹੀਂ ਪ੍ਰਗਟ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਗਤੀਵਿਧੀਆਂ ਬੱਚਿਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਭਵਿੱਖ ਦੇ ਮੁਕਾਬਲਿਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਦੀਆਂ ਹਨ। ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਕਾਰਨ ਵਿਦਿਆਰਥੀਆਂ ਸਾਹਿਤ ਪੜ੍ਹਨ ਅਤੇ ਲਿਖਣ ’ਚ ਰੁਚੀ ਪੈਦਾ ਹੁੰਦੀ ਹੈ ਅਤੇ ਵਿਦਿਆਰਥੀ ਚੰਗਾ ਸਾਹਿਤ ਪੜ੍ਹ ਕੇ ਆਪਣੀ ਜ਼ਿੰਦਗੀਂ ਦੇ ਉੱਚ ਮੁਕਾਮ ਨੂੰ ਹਾਸਲ ਕਰ ਸਕਦੇ ਹਨ। ਇਨ੍ਹਾਂ ਮੁਕਾਬਲਿਆਂ ’ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਵੱਲੋਂ ਸਨਮਾਨਿਤ ਕੀਤਾ ਗਿਆ।

