ਭਗਤਾ ਭਾਈ: ਗੁਰਦੇਵ ਸਿੰਘ ਮੈਮੋਰੀਅਲ ਮਲੂਕਾ ਪਬਲਿਕ ਸਕੂਲ ਸਮਾਧ ਭਾਈ ਵਿੱਚ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਰਣਧੀਰ ਕੌਰ ਕਲੇਰ ਅਤੇ ਅਕੈਡਮਿਕ ਡਾਇਰੈਕਟਰ ਨਵਜੋਤ ਕੌਰ ਦੀ ਅਗਵਾਈ ਹੇਠ ਸਕੂਲ ਵਿਚ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਇਸ ਵਿੱਚ ਨਰਸਰੀ, ਐੱਲ.ਕੇ.ਜੀ ਅਤੇ ਯੂ.ਕੇ.ਜੀ ਦੇ ਬੱਚਿਆਂ ਨੇ ਭਾਗ ਲਿਆ। ਮੁਕਾਬਲਿਆਂ ਦੌਰਾਨ ਬੱਚਿਆਂ ਨੇ ਵੱਖ-ਵੱਖ ਵਿਸ਼ਿਆਂ ਧਰਤੀ ਬਚਾਓ, ਪਾਣੀ ਬਚਾਓ, ਸਾਫ਼-ਸਫ਼ਾਈ, ਰੁੱਖ ਲਗਾਓ ’ਤੇ ਕਵਿਤਾਵਾਂ ਪੜ੍ਹੀਆਂ। ਮੁਕਾਬਲੇ ਵਿੱਚ ਜੇਤੂ ਬੱਚਿਆਂ ਨੂੰ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਸਰਟੀਫਿਕੇਟ ਤੇ ਇਨਾਮ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਰਾਹੀਂ ਬੱਚਿਆਂ ’ਚ ਆਤਮ ਵਿਸ਼ਵਾਸ ਦੀ ਭਾਵਨਾ ਪੈਦਾ ਹੁੰਦੀ ਹੈ, ਜੋ ਉਨ੍ਹਾਂ ਦੇ ਵਿਅਕਤੀਤਵ ਨੂੰ ਨਿਖਾਰਨ ਵਿਚ ਸਹਾਇਕ ਸਿੱਧ ਹੁੰਦੀ ਹੈ। ਇਸ ਮੌਕੇ ਸਕੂਲ ਸਟਾਫ ਤੇ ਬੱਚੇ ਹਾਜ਼ਰ ਸਨ। -ਪੱਤਰ ਪ੍ਰੇਰਕ