ਜੈਤੋ: ਸਿਲਵਰ ਓਕਸ ਸਕੂਲ ਸੇਵੇਵਾਲਾ (ਜੈਤੋ) ਵਿੱਚ ਹਿੰਦੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਸਕੂਲ ਦੀ ਪ੍ਰਿੰਸੀਪਲ ਧਰਮਿੰਦਰ ਕੌਰ ਨੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਅਜਿਹੀਆਂ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਸਟੇਜੀ ਪੇਸ਼ਕਾਰੀ ਦੀ ਝਿਜਕ ਨੂੰ ਦੂਰ ਕਰਨ ਅਤੇ ਆਤਮ-ਵਿਸ਼ਵਾਸ ਵਿਕਸਿਤ ਕਰਨ ਵਿੱਚ ਮਦਦ ਕਰਦੀਆਂ ਹਨ। ਉਨ੍ਹਾਂ ਨੇ ਇਸ ਮੌਕੇ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। -ਪੱਤਰ ਪ੍ਰੇਰਕ