ਗੁਰੂ ਕਾਸ਼ੀ ਸਕੂਲ ’ਚ ਕਵਿਤਾ ਉਚਾਰਨ ਮੁਕਾਬਲੇ
ਸੀਐੱਮਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈ ਵਿੱਚ ਛੋਟੇ ਬੱਚਿਆਂ ਵਿੱਚ ਸਟੇਜ ਉੱਪਰ ਬੋਲਣ ਦੇ ਹੁਨਰ ਨੂੰ ਵਿਕਸਿਤ ਕਰਨ ਲਈ ਸਕੂਲ ਦੇ ਅਕੈਡਮਿਕ ਹੈੱਡ ਅਮਨਦੀਪ ਕੌਰ ਦੇ ਉਪਰਾਲੇ ਸਦਕਾ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਇਸ ਵਿੱਚ ਪ੍ਰੈਪ ਟੂ ਜਮਾਤ ਦੇ ਬੱਚਿਆਂ ਨੇ ਭਾਗ ਲੈਂਦਿਆਂ ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ। ਜਜਮੈਂਟ ਅਧਿਆਪਕਾ ਜਸਪਿੰਦਰ ਕੌਰ ਨੇ ਕੀਤੀ। ਵਿਦਿਆਰਥਣ ਕਰਮਨਜੋਤ ਕੌਰ ਤੇ ਪਰੀ ਮਹੇਸ਼ਵਰੀ ਨੇ ਪਹਿਲਾ, ਜਸ਼ਨਪ੍ਰੀਤ ਸਿੰਘ ਨੇ ਦੂਜਾ, ਨਿਮਰ ਕੌਰ ਬਰਾੜ ਦਿਲਕਸ਼ ਗਰਗ ਤੇ ਰਵਨੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਅਤੇ ਪ੍ਰਿੰਸੀਪਲ ਰਮਨ ਕੁਮਾਰ ਨੇ ਜੇਤੂ ਬੱਚਿਆਂ ਨੂੰ ਵਧਾਈ ਦਿੰਦਿਆਂ ਸਰਟੀਫਿਕੇਟ ਦਿੱਤੇ। ਇਸ ਸਮੇਂ ਰਮਨਦੀਪ ਕੌਰ ਅਤੇ ਕਿਰਨਦੀਪ ਕੌਰ ਹਾਜ਼ਰ ਸਨ।
ਕਵਿਤਾ ਉਚਾਰਨ ਮੁਕਾਬਲੇ ਦੇ ਜੇਤੂ ਸਨਮਾਨੇ
ਕੋਟਕਪੂਰਾ: ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿੱਚ ਬੱਚਿਆਂ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਦੱਸਿਆ ਕਿ ਮੁਕਾਬਲਿਆਂ ਦੌਰਾਨ ਪਹਿਲੇ ਗਰੁੱਪ ਵਿੱਚੋਂ ਚੌਥੀ ਜਮਾਤ ਦਾ ਵਿਦਿਆਰਥੀ ਸ਼ੇਰਕੁਵਰ ਪਹਿਲੇ, ਪੰਜਵੀਂ ਦੀ ਸਾਕਸ਼ੀ ਦੂਜੇ ਤੇ ਪੰਜਵੀਂ ਦੀਆਂ ਹਰਸਿਮਰਨ ਕੌਰ ਅਤੇ ਬਰਕਤ ਬਾਨੀ ਤੀਜੇ ਸਥਾਨ ’ਤੇ ਰਹੀਆਂ। ਪਰਵਿੰਦਰ ਕੌਰ ਨੇ ਹੌਸਲਾ ਵਧਾਊ ਵਿਸ਼ੇਸ਼ ਸਥਾਨ ਹਾਸਲ ਕੀਤਾ। ਦੂਜੇ ਗਰੁੱਪ ਵਿੱਚੋਂ ਛੇਵੀਂ ਦੀ ਕੁਸਮ ਨੇ ਪਹਿਲਾ, ਸੱਤਵੀਂ ਦੀ ਸੁਖਦੀਪ ਕੌਰ ਨੇ ਦੂਜਾ ਅਤੇ ਅਰਪਨਪ੍ਰੀਤ ਕੌਰ, ਅਰੂਸ਼ੀ ਅਤੇ ਅੱਠਵੀਂ ਦੀ ਮਹਿਕਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਤੀਜੇੇ ਗਰੁੱਪ ਵਿੱਚੋਂ ਨੌਵੀਂ ਦੀ ਤਮੰਨਾ ਨੇ ਪਹਿਲਾ, 11ਵੀਂ ਦੀਆਂ ਜਸਲੀਨ ਕੌਰ ਅਤੇ ਹਰਸਿਮਰਨ ਕੌਰ, 12ਵੀਂ ਦੀ ਕ੍ਰਿਤਿਕਾ ਅਤੇ ਦਸਵੀਂ ਦੀ ਵਰਲੀਨ ਕੌਰ ਨੇ ਦੂਜਾ ਅਤੇ 11ਵੀਂ ਦੀ ਵਨੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਜੱਜਾਂ ਦੀ ਭੂਮਿਕਾ ਰਾਜਵਿੰਦਰ ਕੌਰ, ਆਸ਼ਾ ਰਾਣੀ, ਪ੍ਰ੍ਰਦੀਪ ਕੁਮਾਰ ਅਤੇ ਗਗਨਦੀਪ ਸਿੰਘ ਨੇ ਨਿਭਾਈ ਜਦੋਂਕਿ ਮੰਚ ਸੰਚਾਲਨ ਵਿਦਿਆਰਥਣ ਸਿਮਰਨ ਅਤੇ ਅੰਸ਼ਿਕਾ ਸ਼ਰਮਾ ਨੇ ਕੀਤਾ। -ਪੱਤਰ ਪ੍ਰੇਰਕ
ਮਾਤਾ ਸੁੰਦਰੀ ਡਿਗਰੀ ਕਾਲਜ ਦਾ ਨਤੀਜਾ ਸ਼ਾਨਦਾਰ
ਰਾਮਪੁਰਾ ਫੂਲ: ਮਾਤਾ ਸੁੰਦਰੀ ਗਰੁੱਪ ਆਫ ਇੰਸਟੀਚਿਊਸ਼ਨਜ਼ ਢੱਡੇ ਦੇ ਐਮਏ (ਪੰਜਾਬੀ) ਭਾਗ ਦੂਜਾ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ। ਚੇਅਰਮੈਨ ਕੁਲਵੰਤ ਸਿੰਘ ਸਿੱਧੂ ਤੇ ਮੈਨੇਜਿੰਗ ਡਾਇਰੈਕਟਰ ਗੁਰਵਿੰਦਰ ਸਿੰਘ ਅਤੇ ਡਾਇਰੈਕਟਰ ਐਡਮਿਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਸਟਾਫ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪੰਜਾਬੀ ਵਿਭਾਗ ਦੇ ਪ੍ਰੋ. ਹਰਮਨਦੀਪ ਕੌਰ ਨੇ ਦੱਸਿਆ ਕਿ ਕੁਲਵੀਰ ਕੌਰ ਤੇ ਸੰਦੀਪ ਕੌਰ ਨੇ 8.20 ਗਰੇਡ ਪ੍ਰਾਪਤ ਕਰ ਕੇ ਪਹਿਲਾ ਸਥਾਨ, ਖੁਸ਼ਵੀਰ ਕੌਰ, ਮਨਦੀਪ ਕੌਰ ਅਤੇ ਸੁਖਪ੍ਰੀਤ ਕੌਰ ਨੇ 8.00 ਗਰੇਡ ਨਾਲ ਦੂਜਾ ਤੇ ਜਸਪ੍ਰੀਤ ਕੌਰ ਤੇ ਰਾਜਵੀਰ ਕੌਰ ਨੇ 7.80 ਗਰੇਡ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਡਾਇਰੈਕਟਰ ਸਿੰਬਲਜੀਤ ਕੌਰ ਅਤੇ ਖਜਾਨਚੀ ਪ੍ਰਸ਼ੋਤਮ ਕੌਰ, ਜਸਵਿੰਦਰ ਸਿੰਘ, ਰਬਿੰਦਰ ਸ਼ਰਮਾ, ਰਾਜਵਿੰਦਰ ਸਿੰਘ, ਕਰਨਵੀਰ ਸਿੰਘ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। -ਖੇਤਰੀ ਪ੍ਰਤੀਨਿਧ
ਗੁਰੂ ਤੇਗ ਬਹਾਦਰ ਕਾਲਜ ਬੱਲ੍ਹੋ ਦੀ ਝੰਡੀ
ਰਾਮਪੁਰਾ ਫੂਲ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਵੱਲੋਂ ਐਲਾਨੇ ਬੀਸੀਏ ਭਾਗ ਪਹਿਲਾ ਸਮੈਸਟਰ ਪਹਿਲਾ ਦੇ ਨਤੀਜੇ ਵਿੱਚ ਗੁਰੂ ਤੇਗ ਬਹਾਦਰ ਕਾਲਜ ਫਾਰ ਵਿਮੈਨ ਬੱਲ੍ਹੋ ਦੀਆਂ ਵਿਦਿਆਰਥਣਾਂ ਦੀ ਝੰਡੀ ਰਹੀ। ਸਾਰੀਆਂ ਵਿਦਿਆਰਥਣਾਂ ਪਹਿਲੇ ਦਰਜੇ ਵਿੱਚ ਪਾਸ ਹੋਈਆਂ ਹਨ। ਕਲਾਸ ਇੰਚਾਰਜ ਪ੍ਰੋ. ਸੁਖਪਾਲ ਕੌਰ ਨੇ ਦੱਸਿਆ ਕਿ ਮਨਪ੍ਰੀਤ ਕੌਰ ਨੇ 80 ਫ਼ੀਸਦੀ, ਜਸਪ੍ਰੀਤ ਕੌਰ ਨੇ 78, ਮਨਦੀਪ ਕੌਰ ਨੇ 77 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਪਹਿਲੇ ਸਥਾਨ ਹਾਸਲ ਕੀਤੇ। ਪ੍ਰਿੰਸੀਪਲ ਡਾ. ਬਲਜੀਤ ਕੌਰ ਸਿੱਧੂ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਸੰਸਥਾ ਦੇ ਸਕੱਤਰ ਹਿਤੇਸ਼ ਸਿੰਗਲਾ ਨੇ ਵਿਦਿਆਰਥੀਆਂ ਦੇ ਉੱਜਲ ਭਵਿੱਖ ਦੀ ਕਾਮਨਾ ਕਰਦਿਆਂ ਵਿਦਿਆਰਥੀਆਂ, ਸਟਾਫ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਮੁਕੇਸ਼ ਸਿੰਗਲਾ, ਵਾਈਸ ਚੇਅਰਮੈਨ ਯੁਵਰਾਜ ਗਰਗ ਨੇ ਵੀ ਸਾਰਿਆਂ ਨੂੰ ਮੁਬਾਰਕਬਾਦ ਦਿੱਤੀ। -ਖੇਤਰੀ ਪ੍ਰਤੀਨਿਧ
ਚਿੰਤਪੁਰਨੀ ਮੰਦਰ ਵਿੱਚ ਮੈਡੀਕਲ ਕੈਂਪ
ਭੁੱਚੋ ਮੰਡੀ: ਚਿੰਤਪੁਰਨੀ ਮੰਦਰ ਭੁੱਚੋ ਕੈਂਚੀਆਂ ਵਿੱਚ ਨੈਣ ਜੋਤੀ ਚੈਰੀਟੇਬਲ ਸੁਸਾਇਟੀ ਵੱਲੋਂ ਚੱਲ ਰਹੇ ਰਾਮ ਸਰੂਪ ਜਿੰਦਲ ਮੈਮੋਰੀਅਲ ਚੈਰੀਟੇਬਲ ਅੱਖਾਂ ਦੇ ਹਸਪਤਾਲ ਵਿੱਚ ਡਾ. ਸਵਤੰਤਰ ਗੁਪਤਾ ਨੇ 133 ਮਰੀਜ਼ਾਂ ਦੀ ਜਾਂਚ ਕੀਤੀ। ਮਹਿੰਦਰ ਮੁਕੇਸ਼ ਬਾਂਸਲ ਚੈਰੀਟੇਬਲ ਦੰਦਾਂ ਦੇ ਹਸਪਤਾਲ ਵਿੱਚ ਡਾ. ਨਾਪੁਰ ਨੇ 22 ਮਰੀਜ਼ਾਂ ਦਾ ਇਲਾਜ ਕੀਤਾ। ਵਿਜੈ ਲਕਸ਼ਮੀ ਚੈਰੀਟੇਬਲ ਔਰਤ ਰੋਗ ਹਸਪਤਾਲ ਵਿੱਚ ਡਾ. ਸ਼ਾਇਨਾ ਕਾਂਸਲ ਨੇ 15 ਮਰੀਜ਼ਾਂ ਦੀ ਜਾਂਚ ਕੀਤੀ। ਲੈਬ ਇੰਚਾਰਜ ਵਿਨੋਦ ਗੋਇਲ ਨੇ ਲਾਲਾ ਵਾਸੁਦੇਵ ਮੰਗਲਾ ਚੈਰੀਟੇਬਲ ਲੈਬ ਵਿੱਚ ਸਾਰੇ ਟੈਸਟ ਸਰਕਾਰੀ ਰੇਟ ’ਤੇ ਕੀਤੇ। ਮੰਦਰ ਦੇ ਸੰਸਥਾਪਕ ਜੋਗਿੰਦਰ ਪਾਲ ਅਤੇ ਚੇਅਰਮੇਨ ਪਵਨ ਬਾਂਸਲ ਨੇ ਮੈਡੀਕਲ ਟੀਮ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਪ੍ਰਧਾਨ ਮਦਨ ਲਾਲ ਅਤੇ ਮੈਨੇਜਰ ਬਸੰਤ ਗੋਇਲ ਨੇ ਮਰੀਜ਼ਾਂ ਅਤੇ ਸਹਿਯੋਗੀਆਂ ਲਈ ਲੰਗਰ ਦੀ ਸੇਵਾ ਨਿਭਾਈ। -ਪੱਤਰ ਪ੍ਰੇਰਕ
ਕੰਪਿਊਟਰ ਅਧਿਆਪਕਾਂ ਨੇ ਵਿਧਾਇਕ ਨੂੰ ਮੰਗ ਪੱਤਰ ਸੌਂਪਿਆ
ਜ਼ੀਰਾ: ਕੰਪਿਊਟਰ ਅਧਿਆਪਕ ਯੂਨੀਅਨ ਨੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਸਬੰਧ ਵਿੱਚ ਅੱਜ ਮੁੱਖ ਮੰਤਰੀ ਦੇ ਨਾਮ ਵਿਧਾਇਕ ਨਰੇਸ਼ ਕਟਾਰੀਆ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਗਿਆ। ਇਸ ਮੌਕੇ ਵਿਧਾਇਕ ਨੇ ਅਧਿਆਪਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਮੁੱਖ ਮੰਤਰੀ ਕੋਲ ਪਹੁੰਚਾਉਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਸੰਧੂ, ਜ਼ਿਲ੍ਹਾ ਕਮੇਟੀ ਮੈਂਬਰ ਗਗਨਦੀਪ ਸਿੰਘ ਗਿੱਲ, ਸ਼ਮਸ਼ੇਰ ਸਿੰਘ ਗਿੱਲ, ਸਤੀਸ਼ ਕੁਮਾਰ, ਸਤਨਾਮ ਸਿੰਘ ਧੰਜੂ, ਅਜੈ ਕੁਮਾਰ, ਜਗਦੀਪ ਸਿੰਘ, ਹਰਪ੍ਰੀਤ ਸਿੰਘ, ਸਰਬਜੀਤ ਸਿੰਘ ਕਲਸੀ, ਅਸ਼ੋਕ ਕੁਮਾਰ, ਵਿਕਾਸ ਕੁਮਾਰ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ