ਜ਼ਹਿਰੀ ਹੋਇਆ ਜੌੜੀਆਂ ਨਹਿਰਾਂ ਦਾ ਪਾਣੀ

ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣਗੇ ਫ਼ਰੀਦਕੋਟੀਏ

ਜ਼ਹਿਰੀ ਹੋਇਆ ਜੌੜੀਆਂ ਨਹਿਰਾਂ ਦਾ ਪਾਣੀ

ਰਾਜਸਥਾਨ ਨਹਿਰ ਵਿੱਚ ਵਹਿੰਦਾ ਜ਼ਹਿਰੀਲਾ ਪਾਣੀ ਦੇਖਦੇ ਹੋਏ ਵਿਧਾਇਕ ਕੁਲਤਾਰ ਸਿੰਘ ਸੰਧਵਾਂ।

ਜਸਵੰਤ ਜੱਸ

ਫਰੀਦਕੋਟ, 18 ਅਪਰੈਲ

ਇੱਥੋਂ ਲੰਘਦੀਆਂ ਜੌੜੀਆਂ ਨਹਿਰਾਂ ਵਿੱਚ ਸਨਅਤਾਂ ਦਾ ਜ਼ਹਿਰੀਲਾ ਪਾਣੀ ਰਲਣ ਤੋਂ ਖ਼ਫ਼ਾ ਸ਼ਹਿਰ ਵਾਸੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਸ਼ਹਿਰ ਵਾਸੀਆਂ ਨੇ ਫ਼ੈਸਲਾ ਕੀਤਾ ਹੈ ਕਿ ਇਨ੍ਹਾਂ ਸਨਅਤਾਂ ਦੀ ਹਮਾਇਤ ਕਰਨ ਵਾਲੇ ਸਿਆਸੀ ਆਗੂਆਂ ਦਾ ਚੋਣਾਂ ਦੌਰਾਨ ਵਿਰੋਧ ਕੀਤਾ ਜਾਵੇਗਾ। ਵਾਤਾਵਰਨ ਪ੍ਰੇਮੀ ਗੁਰਪ੍ਰੀਤ ਸਿੰਘ ਚੰਦਬਾਜਾ, ਮੱਘਰ ਸਿੰਘ ਖਾਲਸਾ, ਸੁਰਿੰਦਰ ਮਚਾਕੀ, ਮਾਸਟਰ ਮੱਖਣ ਸਿੰਘ ਤੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਰਾਜਸਥਾਨ ਤੇ ਸਰਹਿੰਦ ਫੀਡਰ ਦਾ ਦੌਰਾ ਕਰਨ ਮਗਰੋਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਤੇ ਵਾਤਾਵਰਨ ਵਿਭਾਗ ਦੀ ਕਥਿਤ ਲਾਪ੍ਰਵਾਹੀ ਕਾਰਨ ਦਰਿਆਵਾਂ ਦਾ ਪਾਣੀ ਦੂਸ਼ਿਤ ਹੋ ਰਿਹਾ ਹੈ।

ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਪ੍ਰਦੂਸ਼ਿਤ ਪਾਣੀ ਮਾਲਵਾ ਸਮੇਤ ਰਾਜਸਥਾਨ ਦੇ ਲੋਕਾਂ ਨੂੰ ਗੰਭੀਰ ਬਿਮਾਰੀਆਂ ਦੀ ਲਪੇਟ ਵਿੱਚ ਲੈ ਰਿਹਾ ਹੈ। ਗੁਰਪ੍ਰੀਤ ਸਿੰਘ ਚੰਦਬਾਜਾ, ਮਨਪ੍ਰੀਤ ਸਿੰਘ ਧਾਲੀਵਾਲ ਤੇ ਮਨਦੀਪ ਮੌਂਗਾ ਨੇ ਫ਼ਰੀਦਕੋਟ ਨਹਿਰਾਂ ’ਤੇ ਆ ਕੇ ਪ੍ਰਦੂਸ਼ਿਤ ਪਾਣੀ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੂਕ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਜਗਪਾਲ ਸਿੰਘ ਬਰਾੜ, ਅਸ਼ੋਕ ਕੌਸ਼ਲ, ਹਰਪਾਲ ਸਿੰਘ ਮਚਾਕੀ, ਸ਼ੇਰ ਸਿੰਘ, ਸ਼ਰਨਜੀਤ ਸਿੰਘ, ਪ੍ਰੀਤਮ ਸਿੰਘ ਭਾਣਾ, ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਹ ਮਸਲਾ ਪ੍ਰਦੂਸ਼ਣ ਕੰਟਰੋਲ ਬੋਰਡ, ਐੱਨਜੀਟੀ, ਕੇਂਦਰੀ ਜਲ ਸਰੋਤ ਮੰਤਰੀ ਦੇ ਧਿਆਨ ‘ਚ ਲਿਆਉਣ ਦੇ ਬਾਵਜੂਦ ਮਾਲਵਾ ਪੱਟੀ ਅਤੇ ਰਾਜਸਥਾਨ ਵਿੱਚ ਨਹਿਰ ਦਾ ਪਾਣੀ ਵਰਤਣ ਵਾਲੇ ਲੱਖਾਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਜਾਰੀ ਹੈ, ਜਿਸ ਸਦਕਾ ਕੈਂਸਰ, ਕਾਲਾ ਪੀਲੀਆ ਅਤੇ ਹੋਰ ਭਿਆਨਕ ਬਿਮਾਰੀਆਂ ਫੈਲ ਰਹੀਆਂ ਹਨ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਬੁੱਢੇ ਨਾਲ਼ੇ ਦਾ ਗੰਦਾ ਪਾਣੀ ਤੇ ਸ਼ਾਹਕੋਟ ਸ਼ਹਿਰ ਦਾ ਸੀਵਰੇਜ ਪਾਣੀ ਦਰਿਆ ਸਤਲੁਜ ਵਿੱਚ ਪੈਣ ਤੋਂ ਰੋਕਣ ਲਈ ਸਖ਼ਤ ਕਦਮ ਨਾ ਚੁੱਕੇ ਗਏ ਤਾਂ ਪੰਜਾਬ ਅਤੇ ਰਾਜਸਥਾਨ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All