ਪੋਲਰ ਸਟਾਰ ਸਕੂਲ ਦੇ ਪ੍ਰਿੰਸੀਪਲ ਕੰਵਰਦੀਪ ਸਿੰਘ ਦਾ ਸਨਮਾਨ
ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਢੱਡੇ ਦੇ ਅਧੀਨ ਚੱਲ ਰਹੇ ਦਿ ਪੋਲਰ ਸਟਾਰ ਸਕੂਲ ਢੱਡੇ’ ਦੇ ਪ੍ਰਿੰਸੀਪਲ ਕੰਵਰਦੀਪ ਸਿੰਘ ਗਿੱਲ ਦਾ ਐਜੂਫਿਊਚਰ ਐਜੂਕੇਸ਼ਨ ਕਨਕਲੇਵ-2025’ ਦੌਰਾਨ ਸ਼ਿਕਸ਼ਾ ਪੁਰਸਕਾਰ ਨਾਲ ਸਨਮਾਨ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਲੰਬੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਬੇਮਿਸਾਲ ਸੇਵਾਵਾਂ ਲਈ ਦਿੱਤਾ ਗਿਆ ਹੈ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਮੈਨੇਜਿੰਗ ਡਾਇਰੈਕਟਰ ਗੁਰਵਬਿੰਦਰ ਸਿੰਘ ਬੱਲੀ, ਡਾਇਰੈਕਟਰ ਐਡਮਿਨਿਸਟਰੇਸ਼ਨ ਪਰਮਿੰਦਰ ਸਿੰਘ ਸਿੱਧੂ ਅਤੇ ਕਾਲਜ ਪ੍ਰਿੰਸੀਪਲ ਰਾਜ ਸਿੰਘ ਬਾਘਾ ਨੇ ਪ੍ਰਿੰਸੀਪਲ ਕੰਵਰਦੀਪ ਸਿੰਘ ਗਿੱਲ ਨੂੰ ਵਧਾਈ ਦਿੱਤੀ। ਇਸ ਸਮਾਰੋਹ ਵਿੱਚ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਦਿੱਲੀ ਸਣੇ ਕਈ ਹੋਰ ਰਾਜਾਂ ਤੋਂ ਸਿੱਖਿਆ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਪ੍ਰਿੰਸੀਪਲ ਗਿੱਲ ਨੂੰ ਇਹ ਵੱਕਾਰੀ ਪੁਰਸਕਾਰ ਪੰਜਾਬ ਦੇ ਮੁੱਖ ਮੰਤਰੀ ਦੇ ਰਾਜਨੀਤਕ ਸਲਾਹਕਾਰ ਜਤਿੰਦਰ ਸਿੰਘ ਵੱਲੋਂ ਪ੍ਰਦਾਨ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਖਜ਼ਾਨਚੀ ਪ੍ਰਸ਼ੋਤਮ ਕੌਰ ਤੇ ਡਾਇਰੈਕਟਰ ਸਿੰਬਲਜੀਤ ਕੌਰ ਆਦਿ ਹਾਜ਼ਰ ਸਨ। ਖੇਤਰੀ ਪ੍ਰਤੀਨਿਧ