DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Police Action Against Unions: ਮੁਜ਼ਾਹਰੇ ਤੋਂ ਪਹਿਲਾਂ ਕਈ ਆਗੂ ਘਰਾਂ ’ਚ ਨਜ਼ਰਬੰਦ ਕੀਤੇ

ਸੁਨਾਮ ’ਚ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਲਾਉਣਾ ਸੀ ਧਰਨਾ; ਯੂਨੀਅਨ ਨੇ ਪੁਲੀਸ ਕਾਰਵਾਈ ਨੂੰ ਲੋਕਤੰਤਰ ਦਾ ਘਾਣ ਦੱਸਿਆ

  • fb
  • twitter
  • whatsapp
  • whatsapp
featured-img featured-img
ਕੰਪਿਊਟਰ ਟੀਚਰਜ਼ ਯੂਨੀਅਨ ਦੇ ਆਗੂ ਜੌਨੀ ਸਿੰਗਲਾ ਨੂੰ ਨਜ਼ਰਬੰਦ ਕਰਨ ਆਈ ਪੁਲੀਸ।
Advertisement

ਸੁਨਾਮ ਵਿੱਚ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਉਲੀਕੇ ਗਏ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਤੋਂ ਪਹਿਲਾਂ ਪੁਲੀਸ ਨੇ ਅੱਜ ਇੱਥੇ ਕੰਪਿਊਟਰ ਟੀਚਰ ਯੂਨੀਅਨ ਸਮੇਤ ਹੋਰ ਯੂਨੀਅਨਾਂ ਦੇ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ। ਯੂਨੀਅਨ ਅਨੁਸਾਰ ਬਠਿੰਡਾ ਦੇ ਸੂਬਾਈ ਆਗੂ ਜੌਨੀ ਸਿੰਗਲਾ ਸਮੇਤ ਕਈ ਹੋਰ ਆਗੂਆਂ ਨੂੰ ਤੜਕੇ ਹੀ ਉਨ੍ਹਾਂ ਦੇ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਇਹ ਕਾਰਵਾਈ ਇਸ ਲਈ ਕੀਤੀ ਗਈ ਤਾਂ ਜੋ ਅਧਿਆਪਕ ਸੁਨਾਮ ਵਿੱਚ ਹੋਣ ਵਾਲੇ ਧਰਨੇ ਵਿੱਚ ਸ਼ਾਮਲ ਨਾ ਹੋ ਸਕਣ।

ਯੂਨੀਅਨ ਨੇ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ ਲਾਇਆ ਕਿ ਇਹ ਲੋਕਤੰਤਰੀ ਢੰਗ ਨਾਲ ਹੱਕੀ ਮੰਗਾਂ ਉਠਾਉਣ ਦੇ ਅਧਿਕਾਰ ਨੂੰ ਦਬਾਉਣ ਦੀ ਕੋਝੀ ਸਾਜ਼ਿਸ਼ ਹੈ। ਆਗੂਆਂ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਨੂੰ ਰੋਕਣ ਲਈ ਪੁਲੀਸ ਪ੍ਰਸ਼ਾਸਨ ਦੀ ਵਰਤੋਂ ਕਰਨਾ ਸਰਕਾਰ ਦੀ ਦਮਨਕਾਰੀ ਨੀਤੀ ਨੂੰ ਦਰਸਾਉਂਦਾ ਹੈ। ਯੂਨੀਅਨ ਨੇ ਸਪੱਸ਼ਟ ਕੀਤਾ ਕਿ ਕੰਪਿਊਟਰ ਅਧਿਆਪਕਾਂ ਨੂੰ ਪੱਕੇ ਕੀਤੇ ਜਾਣ ਦੇ ਬਾਵਜੂਦ ਉਨ੍ਹਾਂ ਦੀਆਂ ਬੁਨਿਆਦੀ ਮੰਗਾਂ ਹਾਲੇ ਵੀ ਬਕਾਇਆ ਪਈਆਂ ਹਨ ਜਿਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

Advertisement

ਅਧਿਆਪਕ ਪੇਅ ਸਕੇਲ, ਸੀਨੀਅਰਤਾ, ਤਰੱਕੀਆਂ ਅਤੇ ਸੇਵਾ ਨਾਲ ਜੁੜੇ ਹੋਰ ਵਿੱਤੀ ਲਾਭਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਦੇ ਰਾਹ ਉੱਤੇ ਹਨ। ਇਨ੍ਹਾਂ ਮੰਗਾਂ ਦੇ ਨਿਬੇੜੇ ਲਈ ਹੀ ਸੁਨਾਮ ਵਿੱਚ ਇਸ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਸੀ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਗ੍ਰਿਫ਼ਤਾਰੀਆਂ ਅਤੇ ਦਬਾਅ ਨਾਲ ਉਨ੍ਹਾਂ ਦਾ ਸੰਘਰਸ਼ ਰੁਕਣ ਵਾਲਾ ਨਹੀਂ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਜ਼ਰਬੰਦ ਕੀਤੇ ਸਾਰੇ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਕੰਪਿਊਟਰ ਅਧਿਆਪਕਾਂ ਦੇ ਲਟਕਦੇ ਆ ਰਹੇ ਮਸਲੇ ਜਲਦੀ ਹੱਲ ਕੀਤੇ ਜਾਣ।

Advertisement

ਬੇਰੁਜ਼ਗਾਰ ਮੋਰਚੇ ਦੇ ਕਨਵੀਨਰ ਦੇ ਘਰ ’ਤੇ ਛਾਪਾ

ਤਪਾ ਮੰਡੀ (ਰੋਹਿਤ ਗੋਇਲ): ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਦੇ ਰਾਜ ਪੱਧਰੀ ਸਮਾਗਮ ਤੋਂ ਪਹਿਲਾਂ ਤਪਾ ਮੰਡੀ ਪੁਲੀਸ ਨੇ ਇੱਥੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ ਦੇ ਘਰ ਛਾਪਾ ਮਾਰ ਕੇ ਪੂਰੀ ਤਲਾਸ਼ੀ ਲਈ, ਪਰ ਉਹ ਮੌਜੂਦ ਨਹੀਂ ਸਨ। ਛਾਪੇਮਾਰੀ ਮਗਰੋਂ ਸੁਖਵਿੰਦਰ ਢਿੱਲਵਾਂ ਨੇ ਵੀਡੀਓ ਜਾਰੀ ਕਰਕੇ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਸ ਕਾਰਵਾਈ ਨੂੰ ਹੋਛੀ ਹਰਕਤ ਦੱਸਿਆ। ਉਨ੍ਹਾਂ ਸੁਝਾਅ ਦਿੱਤਾ ਕਿ ਪੁਲੀਸ ਦੀ ਵਰਤੋਂ ਬੇਰੁਜ਼ਗਾਰਾਂ ਦੀ ਆਵਾਜ਼ ਦਬਾਉਣ ਦੀ ਥਾਂ ਨਸ਼ਿਆਂ ਖ਼ਿਲਾਫ਼ ਹੋਣੀ ਚਾਹੀਦੀ ਹੈ। ਉਨ੍ਹਾਂ ਸਰਕਾਰ ਨੂੰ ਨਸੀਹਤ ਦਿੱਤੀ ਕਿ ਪੁਲੀਸ ਤਾਕਤ ਵਰਤਣ ਦੀ ਬਜਾਏ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਿਆ ਜਾਵੇ। ਆਗੂ ਨੇ ਦੱਸਿਆ ਕਿ ਉਹ ਰੁਜ਼ਗਾਰ ਲਈ ਸਵਾ 4 ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਸੰਗਰੂਰ ਵਿੱਚ 7 ਮਹੀਨਿਆਂ ਤੋਂ ਪੱਕਾ ਮੋਰਚਾ ਜਾਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਭਰਤੀ ਕੈਲੰਡਰ ਦੇ ਵਾਅਦੇ ਤੋਂ ਮੁੱਕਰ ਗਈ ਹੈ। ਸਿਹਤ ਅਤੇ ਸਿੱਖਿਆ ਵਿਭਾਗ ਵਿੱਚ ਕੋਈ ਵੀ ਨਵੀਂ ਭਰਤੀ ਮੁਕੰਮਲ ਨਹੀਂ ਹੋਈ। ਬੇਰੁਜ਼ਗਾਰ ਮੋਰਚੇ ਨੇ ਮੰਗ ਕੀਤੀ ਕਿ ਦੋਵਾਂ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਉਮਰ ਹੱਦ ਵਿੱਚ ਛੋਟ ਦੇ ਕੇ ਭਰੀਆਂ ਜਾਣ। ਮਾਸਟਰ ਕੇਡਰ ਵਿੱਚ 55 ਫੀਸਦੀ ਅੰਕਾਂ ਵਾਲੀ ਸ਼ਰਤ ਰੱਦ ਕੀਤੀ ਜਾਵੇ। ਲੈਕਚਰਾਰਾਂ ਦੀ 1013 ਅਸਾਮੀਆਂ ਵਾਲੀ ਭਰਤੀ ਵਿੱਚ ਰਾਖਵੀਆਂ ਸ਼੍ਰੇਣੀਆਂ ਦਾ ਕੋਟਾ ਜਾਰੀ ਕਰਨ ਅਤੇ ਆਰਟ ਐਂਡ ਕਰਾਫਟ ਦੀ ਪ੍ਰੀਖਿਆ ਲੈਣ ਦੀ ਮੰਗ ਕੀਤੀ ਗਈ। ਸਰੀਰਕ ਸਿੱਖਿਆ ਤੇ ਲੈਕਚਰਾਰ ਕੇਡਰ ਦੀਆਂ ਅਸਾਮੀਆਂ ਜਾਰੀ ਕਰਨ, ਮਲਟੀਪਰਪਜ਼ ਹੈਲਥ ਵਰਕਰ ਪੁਰਸ਼ ਦੀ ਭਰਤੀ ਅਤੇ ਜਲ ਸਪਲਾਈ ਸ਼ੋਸ਼ਲ ਵਰਕਰਾਂ ਦੀਆਂ ਮੰਗਾਂ ਪੂਰੀਆਂ ਕਰਨ ਉੱਤੇ ਜ਼ੋਰ ਦਿੱਤਾ ਗਿਆ।

Advertisement
×