ਪੁਲੀਸ ਤੇ ਬੀਐੱਸਐੱਫ ਵੱਲੋਂ ਹੈਰੋਇਨ ਤੇ ਡਰੋਨ ਬਰਾਮਦ
ਫਿਰੋਜ਼ਪੁਰ ਦੇ ਐੱਸਐੱਸਪੀ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਤੇ ਬੀਐੱਸਐੱਫ ਨੇ ਸਾਂਝੇ ਅਪਰੇਸ਼ਨ ਦੌਰਾਨ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮ ਕੋਲੋਂ ਇੱਕ ਕਿਲੋ 407 ਗ੍ਰਾਮ ਹੈਰੋਇਨ, ਇੱਕ ਡਰੋਨ ਤੇ ਦੋ ਰਿਮੋਟ ਕੰਟਰੋਲ ਬਰਾਮਦ ਕੀਤੇ ਹਨ। ਡੀਐੱਸਪੀ ਕਰਨ ਸ਼ਰਮਾ...
Advertisement
ਫਿਰੋਜ਼ਪੁਰ ਦੇ ਐੱਸਐੱਸਪੀ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਤੇ ਬੀਐੱਸਐੱਫ ਨੇ ਸਾਂਝੇ ਅਪਰੇਸ਼ਨ ਦੌਰਾਨ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮ ਕੋਲੋਂ ਇੱਕ ਕਿਲੋ 407 ਗ੍ਰਾਮ ਹੈਰੋਇਨ, ਇੱਕ ਡਰੋਨ ਤੇ ਦੋ ਰਿਮੋਟ ਕੰਟਰੋਲ ਬਰਾਮਦ ਕੀਤੇ ਹਨ। ਡੀਐੱਸਪੀ ਕਰਨ ਸ਼ਰਮਾ ਅਤੇ ਬੀਐਸਐੱਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਗਸ਼ਤ ਦੌਰਾਨ ਮੁਖਬਰੀ ਦੇ ਆਧਾਰ ’ਤੇ ਮੁਲਜ਼ਮ ਜਸਵਿੰਦਰ ਸਿੰਘ ਵਾਸੀ ਫੱਤੇ ਵਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ ਇਕ ਕਿਲੋ 407 ਗਰਾਮ ਹੈਰੋਇਨ ਅਤੇ ਇੱਕ ਡਰੋਨ ਸਮੇਤ ਦੋ ਰਿਮੋਟ ਕੰਟਰੋਲ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋ ਮੁਲਜ਼ਮਾਂ ਨੂੰ ਕੇਂਦਰੀ ਜੇਲ੍ਹ ਫਿਰੋਜ਼ਪੁਰ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਗ੍ਰਿਫ਼ਤਾਰੀ ਪਾਈ ਹੈ। ਉਨ੍ਹਾਂ ਆਖਿਆ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
Advertisement
Advertisement
×