ਪੁਲੀਸ ਵੱਲੋਂ ਕਤਲ ਮਾਮਲੇ ’ਚ ਤਿੰਨ ਕਾਬੂ
ਇੱਥੇ ਦਸਹਿਰੇ ਵਾਲੇ ਦਿਨ ਇੱਕ ਨੌਜਵਾਨ ਦਾ ਕਤਲ ਹੋ ਗਿਆ ਸੀ ਤੇ ਇੱਕ ਘਰ ਵਿੱਚੋਂ ਚੋਰ ਗਹਿਣੇ ਤੇ ਨਗਦੀ ਚੋਰੀ ਕਰ ਕੇ ਲੈ ਗਏ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐੱਸ ਪੀ ਸਿਟੀ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ ਦਸਹਿਰੇ...
ਇੱਥੇ ਦਸਹਿਰੇ ਵਾਲੇ ਦਿਨ ਇੱਕ ਨੌਜਵਾਨ ਦਾ ਕਤਲ ਹੋ ਗਿਆ ਸੀ ਤੇ ਇੱਕ ਘਰ ਵਿੱਚੋਂ ਚੋਰ ਗਹਿਣੇ ਤੇ ਨਗਦੀ ਚੋਰੀ ਕਰ ਕੇ ਲੈ ਗਏ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐੱਸ ਪੀ ਸਿਟੀ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ ਦਸਹਿਰੇ ਵਾਲੇ ਦਿਨ ਸ਼ਹਿਰ ਦੇ ਗੀਤਾ ਭਵਨ ਲਾਗੇ ਦੁਪਹਿਰ ਦੇ 12 ਵਜੇ ਦੇ ਕਰੀਬ ਇੱਕ ਘਰ ’ਚੋਂ ਚੋਰ ਲੱਖਾਂ ਰੁਪਏ ਦੇ ਗਹਿਣੇ ਅਤੇ ਨਗਦੀ ਚੋਰੀ ਕਰ ਕੇ ਲੈ ਗਏ ਸਨ। ਉਨ੍ਹਾਂ ਦੱਸਿਆ ਕਿ ਉਸੇ ਰਾਤ ਨੌਂ ਵਜੇ ਦੇ ਕਰੀਬ ਇੱਕ ਨੌਜਵਾਨ ਹੀਰਾ ਮਸੀਹ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਰਦਾਤਾਂ ਦੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲੀਸ ਨੇ ਤੁਰੰਤ ਵਿਸ਼ੇਸ਼ ਟੀਮਾਂ ਕਾਇਮ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਨੇ ਪੜਤਾਲ ਦੇ ਆਧਾਰ ’ਤੇ ਤਿੰਨ ਮੁਲਜ਼ਮਾਂ ਕੁਲਵਿੰਦਰ ਸਿੰਘ, ਬਲਜਿੰਦਰ ਸਿੰਘ ਤੇ ਦਿਲਪ੍ਰੀਤ ਸਿੰਘ ਤਿੰਨੋਂ ਵਾਸੀ ਪਿੰਡ ਸੇਖਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪੁਲੀਸ ਨੇ ਚੋਰੀ ਦੀ ਘਟਨਾ ਦੀ ਪੜਤਾਲ ਕਰਦਿਆਂ ਇੱਕ ਮੁਲਜ਼ਮ ਪ੍ਰਦੀਪ ਸਿੰਘ ਉਰਫ਼ ਪਿੰਦੂ ਵਾਸੀ ਧਨੌਲਾ ਖੁਰਦ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਬੂ ਕੀਤੇ ਮੁਲਜ਼ਮ ਕੋਲੋਂ ਚੋਰੀ ਹੋਏ ਸੋਨੇ ਵਿੱਚੋਂ ਪੁਲੀਸ ਨੇ ਹਾਲੇ ਤਕ 11 ਤੋਲੇ ਸੋਨੇ ਅਤੇ 11 ਤੋਲੇ ਚਾਂਦੀ ਦੇ ਗਹਿਣੇ ਬਰਾਮਦ ਕਰ ਲਏ ਹਨ।