ਲੋਕਾਂ ਦੀ ਸੁਰੱਖਿਆ ਲਈ ਪੁਲੀਸ ਵਚਨਬੱਧ: ਐੱਸਐੱਸਪੀ
ਬਠਿੰਡਾ ਪੁਲੀਸ ਨੇ ਅੱਜ ਇੱਥੇ ਕੇਂਦਰੀ ਜੇਲ੍ਹ ਅੰਦਰ, ਰੇਲਵੇ ਸਟੇਸ਼ਨ, ਸ਼ੱਕੀ ਵਾਹਨਾਂ ਅਤੇ ਜੇਲ੍ਹ ਵਿਚਲੇ ਸ਼ੱਕੀ ਕੈਦੀਆਂ ਦੀ ਤਲਾਸ਼ੀ ਲਈ। ਐੱਸਐੱਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਬਠਿੰਡਾ ਪੁਲੀਸ ਵਚਨਬੱਧ ਅਤੇ ਯਤਨਸ਼ੀਲ...
Advertisement
ਬਠਿੰਡਾ ਪੁਲੀਸ ਨੇ ਅੱਜ ਇੱਥੇ ਕੇਂਦਰੀ ਜੇਲ੍ਹ ਅੰਦਰ, ਰੇਲਵੇ ਸਟੇਸ਼ਨ, ਸ਼ੱਕੀ ਵਾਹਨਾਂ ਅਤੇ ਜੇਲ੍ਹ ਵਿਚਲੇ ਸ਼ੱਕੀ ਕੈਦੀਆਂ ਦੀ ਤਲਾਸ਼ੀ ਲਈ। ਐੱਸਐੱਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਬਠਿੰਡਾ ਪੁਲੀਸ ਵਚਨਬੱਧ ਅਤੇ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਅੱਜ ਪੁਲੀਸ ਵੱਲੋਂ ਕੇਂਦਰੀ ਜੇਲ੍ਹ ਬਠਿੰਡਾ ਅਤੇ ਜ਼ਿਲ੍ਹੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ’ਤੇ ਸਰਚ ਅਭਿਆਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਗ਼ਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਸਖ਼ਤ ਚੈਕਿੰਗ ਕੀਤੀ ਗਈ। ਇਸ ਦਾ ਮੁੱਖ ਮੰਤਵ ਜੇਲ੍ਹਾਂ ਵਿੱਚ ਨਸ਼ਿਆਂ ਅਤੇ ਹੋਰ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ, ਸੁਰੱਖਿਆ ਪ੍ਰਬੰਧ ਚੁਸਤ ਕਰਨ ਅਤੇ ਅਣਚਾਹੀਆਂ ਘਟਨਾਵਾਂ ਨੂੰ ਟਾਲਣਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨਸ਼ਿਆਂ ਦੇ ਖ਼ਾਤਮੇ ਲਈ ਯਤਨਸ਼ੀਲ ਹੈ।
Advertisement
Advertisement