ਪੁਲੀਸ ਵੱਲੋਂ ਸੰਵੇਦਨਸ਼ੀਲ ਥਾਵਾਂ ’ਤੇ ਫਲੈਗ ਮਾਰਚ
ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਅੱਜ ਮਾਨਸਾ ਸ਼ਹਿਰ ਵਿੱਚ ਪੁਲੀਸ ਵੱਲੋਂ ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਫਲੈਗ ਮਾਰਚ ਕੀਤਾ ਗਿਆ। ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਦੀਵਾਲੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ...
ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਅੱਜ ਮਾਨਸਾ ਸ਼ਹਿਰ ਵਿੱਚ ਪੁਲੀਸ ਵੱਲੋਂ ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਫਲੈਗ ਮਾਰਚ ਕੀਤਾ ਗਿਆ। ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਦੀਵਾਲੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਨਸਾ ਸਮੇਤ ਬੁਢਲਾਡਾ, ਸਰਦੂਲਗੜ੍ਹ ਕਸਬਿਆਂ ਵਿੱਚ ਪੈਦੀਆਂ ਸੰਵੇਦਨਸ਼ੀਲ ਥਾਵਾਂ, ਭੀੜ-ਭੱੜਕੇ ਵਾਲੇ ਬਜ਼ਾਰਾਂ ਵਿੱਚ ਇਹ ਫਲੈਗ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਫਲੈਗ ਮਾਰਚ ਦਾ ਮੁੱਖ ਮਕਸਦ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਦੇ ਹੋਏ ਦੀਵਾਲੀ ਦੇ ਤਿਉਹਾਰ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਕੱਢਿਆ ਗਿਆ।
ਐੱਸ ਐੱਸ ਪੀ ਨੇ ਦੱਸਿਆ ਕਿ ਫਲੈਗ ਮਾਰਚ ਵਿੱਚ 2 ਐੱਸ.ਪੀ, 7 ਡੀ.ਐੱਸ.ਪੀ, 12 ਮੁੱਖ ਅਫਸਰ ਸਣੇ 361 ਕਰਮਚਾਰੀਆਂ ਨੇ ਹਿੱਸਾ ਲਿਆ ਗਿਆ। ਇਸ ਫਲੈਗ ਮਾਰਚ ਦਾ ਮੰਤਵ ਜ਼ਿਲ੍ਹਾ ਮਾਨਸਾ ਦੇ ਵਾਸੀਆਂ ਦੇ ਮਨਾਂ ਵਿੱਚ ਇਹ ਯਕੀਨ ਬਣਾਉਣਾ ਸੀ ਕਿ ਕਿਸੇ ਵੀ ਵਿਅਕਤੀ ਨੂੰ ਅਮਨ ਕਾਨੂੰਨ ਭੰਗ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਅਮਨ ਪਸੰਦ ਵਿਅਕਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ। ਉਸ ਇਸ ਮੌਕੇ ਪੁਲੀਸ ਮੁਲਾ਼ਜ਼ਮਾਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ।
ਟਰੈਫ਼ਿਕ ਪੁਲੀਸ ਵੱਲੋਂ ਵਿਆਪਕ ਪ੍ਰਬੰਧ
ਕਾਲਾਂਵਾਲੀ (ਪੱਤਰ ਪ੍ਰੇਰਕ ): ਦੀਵਾਲੀ ਦੇ ਮੱਦੇਨਜ਼ਰ ਸ਼ਹਿਰ ਵਿੱਚ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫਿਕ ਪੁਲੀਸ ਨੇ ਵਿਆਪਕ ਪ੍ਰਬੰਧ ਕੀਤੇ ਹਨ। ਪੁਲੀਸ ਵੱਲੋਂ ਇਹ ਯਕੀਨੀ ਬਣਾਇਆ ਗਿਆ ਕਿ ਸ਼ਹਿਰ ਦੇ ਬਾਜ਼ਾਰਾਂ ਵਿੱਚ ਟਰੈਫਿਕ ਜਾਮ ਨਾ ਹੋਵੇ। ਟਰੈਫਿਕ ਪੁਲੀਸ ਦੇ ਇੰਚਾਰਜ ਭੂਪ ਸਿੰਘ ਨੇ ਦੱਸਿਆ ਕਿ ਉਹ ਦੀਵਾਲੀ ਦੇ ਤਿਉਹਾਰ ਦੌਰਾਨ ਆਵਾਜਾਈ ਜਾਮ ਤੋਂ ਬਚਣ ਦੀ ਕੋਸ਼ਿਸ਼ ਕਰਨਗੇ। ਪੁਲੀਸ ਨੇ ਗਲੀ-ਮੁਹੱਲਿਆਂ ਦੇ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀਆਂ ਦੁਕਾਨਾਂ ਸੜਕ ਦੇ ਵਿਚਕਾਰ ਦੀ ਬਜਾਏ ਸੀਮਤ ਖੇਤਰ ਦੇ ਅੰਦਰ ਲਗਾਉਣ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਚਿਤਾਵਨੀ ਦਿੱਤੀ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਸੀਮਤ ਖੇਤਰ ਦੇ ਅੰਦਰ ਸਟਾਲ ਜਾਂ ਟੈਂਟ ਲਗਾਉਣ ਤਾਂ ਜੋ ਕਿਸੇ ਨੂੰ ਵੀ ਅਸੁਵਿਧਾ ਨਾ ਹੋਵੇ। ਉਨ੍ਹਾਂ ਬਾਹਰੋਂ ਆਉਣ ਵਾਲੇ ਡਰਾਈਵਰਾਂ ਨੂੰ ਵਾਹਨ ਪਾਰਕਿੰਗ ਖੇਤਰ ਵਿੱਚ ਪਾਰਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਕਾਰਨ, ਟਰੈਕਟਰ ਟਰਾਲੀਆਂ ਦੀ ਭਾਰੀ ਆਵਾਜਾਈ ਹੁੰਦੀ ਹੈ, ਜਿਸ ਕਾਰਨ ਡੱਬਵਾਲੀ ਰੋਡ ’ਤੇ ਸਰਕਾਰੀ ਹਸਪਤਾਲ ਅਤੇ ਪੁਲ ਦੇ ਨੇੜੇ ਅਤੇ ਦੇਸੂ ਰੋਡ ’ਤੇ ਸ਼ਾਮ ਨੂੰ ਟਰੈਫਿਕ ਜਾਮ ਹੁੰਦਾ ਹੈ। ਉਨ੍ਹਾਂ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ।