ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਪੁਲੀਸ ਵੱਲੋਂ ਮੌਕ ਡਰਿੱਲ
ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਸਥਾਨਕ ਪੁਲੀਸ ਲਾਈਨ ਵਿੱਚ ਪੁਲੀਸ ਕਰਮਚਾਰੀਆਂ ਨੂੰ ਸਪੈਸ਼ਲ ਮੌਕ ਡਰਿੱਲ ਕਰਵਾਈ ਗਈ। ਐੱਸਐੱਸਪੀ ਡਾ. ਪ੍ਰਗਿਆ ਜੈਨ ਦੱਸਿਆ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਇਹ ਮੌਕ...
Advertisement
ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਸਥਾਨਕ ਪੁਲੀਸ ਲਾਈਨ ਵਿੱਚ ਪੁਲੀਸ ਕਰਮਚਾਰੀਆਂ ਨੂੰ ਸਪੈਸ਼ਲ ਮੌਕ ਡਰਿੱਲ ਕਰਵਾਈ ਗਈ। ਐੱਸਐੱਸਪੀ ਡਾ. ਪ੍ਰਗਿਆ ਜੈਨ ਦੱਸਿਆ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਇਹ ਮੌਕ ਡਰਿੱਲ ਕਰਵਾਈ ਗਈ ਹੈ, ਜਿਸ ਵਿੱਚ 50 ਤੋਂ ਵੱਧ ਕਰਮਚਾਰੀ ਸ਼ਾਮਲ ਹੋਏ। ਇਹ ਡਰਿੱਲ ਮਨਵਿੰਦਰ ਬੀਰ ਸਿੰਘ ਐੱਸਪੀ (ਸਥਾਨਿਕ) ਫਰੀਦਕੋਟ ਦੀ ਨਿਗਰਾਨੀ ਹੇਠ ਹੋਈ। ਇਸ ਦੌਰਾਨ ਬੁਲੇਟ ਪਰੂਫ ਜੈਕਿਟਾਂ, ਕੇਨ ਸ਼ੀਲਡ, ਹੈਲਮੇਟ, ਬਾਡੀ ਪ੍ਰੋਟੈਕਟਰ ਅਤੇ ਅਣਸੁਖਾਵੀਂ ਸਥਿਤੀਆਂ ਨਾਲ ਨਜਿੱਠਣ ਲਈ ਵਰਤੇ ਜਾਣ ਵਾਲੇ ਹੋਰ ਸਾਮਾਨ ਦੀ ਜਾਂਚ ਕੀਤੀ ਗਈ ਅਤੇ ਥੋੜ੍ਹੇ ਸਮੇਂ ਵਿੱਚ ਅੱਗੇ ਵਧਣ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
Advertisement
Advertisement
×