ਨਿਹਾਲ ਸਿੰਘ ਵਾਲਾ: ਕਰੋਨਾ ਖ਼ਿਲਾਫ਼ ਜੰਗ ਦੌਰਾਨ ਪੁਲੀਸ ਤੇ ਪ੍ਰਸ਼ਾਸਨ ਨਾਲ ਮੂਹਰਲੀਆਂ ਸਫ਼ਾਂ ਵਿੱਚ ਲੜਨ ਵਾਲੇ ਜਗਜੀਤ ਸਿੰਘ ਗਿੱਲ ਮਾਣੂੰਕੇ ਦਾ ਜਨਮ ਦਿਨ ਡੀਐੱਸਪੀ ਮਨਜੀਤ ਸਿੰਘ ਦੀ ਅਗਵਾਈ ਹੇਠ ਨਿਹਾਲ ਸਿੰਘ ਵਾਲਾ ਪੁਲੀਸ ਵੱਲੋਂ ਸਥਾਨਕ ਚੌਕ ਵਿੱਚ ਕੇਕ ਕੱਟ ਕੇ ਮਨਾਇਆ ਗਿਆ। ਇਸ ਮੌਕੇ ਡੀਐੱਸਪੀ ਮਨਜੀਤ ਸਿੰਘ ਨੇ ਦੱਸਿਆ ਕਿ ਜਗਜੀਤ ਸਿੰਘ ਨੇ ਕਰੋਨਾ ਖ਼ਿਲਾਫ਼ ਜੰਗ ਦੌਰਾਨ ਆਪਣੀ ਸਮਾਜ ਸੇਵੀ ਜ਼ਿੰਮੇਵਾਰੀਆਂ ਨੂੰ ਨਿਭਾਇਆ ਹੈ, ਜਿਸ ਕਾਰਨ ਅਜਿਹੇ ਲੋਕਾਂ ਨੂੰ ਉਤਸ਼ਾਹਿਤ ਕਰਨ ਵਿੱਚ ਮਾਣ ਮਹਿਸੂਸ ਹੁੰਦਾ ਹੈ। -ਪੱਤਰ ਪ੍ਰੇਰਕ