ਥਾਣੇਦਾਰ ਨੂੰ ਝੂਠੇ ਜਬਰ-ਜਨਾਹ ਕੇਸ ’ਚ ਫਸਾਉਣ ਵਾਲੀ ਔਰਤ ਦਾ ਪਰਦਾਫ਼ਾਸ਼

ਥਾਣੇਦਾਰ ਨੂੰ ਝੂਠੇ ਜਬਰ-ਜਨਾਹ ਕੇਸ ’ਚ ਫਸਾਉਣ ਵਾਲੀ ਔਰਤ ਦਾ ਪਰਦਾਫ਼ਾਸ਼

ਸੰਜੀਵ ਹਾਂਡਾ

ਫ਼ਿਰੋਜ਼ਪੁਰ, 25 ਜੂਨ

ਸੇਵਾਮੁਕਤੀ ਤੋਂ ਸਿਰਫ਼ ਇੱਕ ਦਿਨ ਪਹਿਲਾਂ ਪੰਜਾਬ ਪੁਲੀਸ ਦੇ ਇੱਕ ਸਹਾਇਕ ਥਾਣੇਦਾਰ ਨੂੰ ਝੂਠੇ ਜਬਰ-ਜਨਾਹ ਦੇ ਕੇਸ ਵਿੱਚ ਫਸਾਉਣ ਵਾਲੀ ਔਰਤ ਦਾ ਭੇਤ ਖੁੱਲ੍ਹ ਗਿਆ ਹੈ। ਪੁਲੀਸ ਨੇ ਪੜਤਾਲ ਮਗਰੋਂ ਪੰਜ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਨ੍ਹਾਂ ਮੁਲਜ਼ਮਾਂ ਵਿੱਚ ਚਾਰ ਔਰਤਾਂ ਵੀ ਸ਼ਾਮਲ ਹਨ। ਪੜਤਾਲ ’ਚ ਸਪੱਸ਼ਟ ਹੋ ਗਿਆ ਕਿ ਇਹ ਸਾਰਾ ਤਾਣਾ ਬਾਣਾ ਇਸ ਸਹਾਇਕ ਥਾਣੇਦਾਰ ਨੂੰ ਸੇਵਾਮੁਕਤੀ ਤੋਂ ਬਾਅਦ ਮਿਲਣ ਵਾਲੀ ਰਕਮ ਨੂੰ ਹੜੱਪਣ ਲਈ ਇੱਕ ਔਰਤ ਵੱਲੋਂ ਬੁਣਿਆ ਗਿਆ ਸੀ, ਜਿਸ ਵਿੱਚ ਉਸ ਦੀ ਮਾਂ ਸਣੇ ਚਾਰ ਹੋਰਨਾਂ ਨੇ ਮਦਦ ਕੀਤੀ ਸੀ। ਜਾਣਕਾਰੀ ਮੁਤਾਬਕ ਪੀੜਤ ਸਹਾਇਕ ਥਾਣੇਦਾਰ ਦੇਵੀ ਲਾਲ ਦੀ ਨਿਯੁਕਤੀ ਸਾਲ 1989 ਵਿੱਚ ਹੋਈ ਸੀ। ਪਿਛਲੇ ਸਾਲ 30 ਅਪਰੈਲ ਨੂੰ ਉਹ ਸੇਵਾਮੁਕਤ ਹੋਇਆ ਸੀ ਪਰ ਸੇਵਾਮੁਕਤੀ ਤੋਂ ਸਿਰਫ਼ ਇੱਕ ਦਿਨ ਪਹਿਲਾਂ ਜਲਾਲਾਬਾਦ ਵਾਸੀ ਅਨੀਤਾ ਰਾਣੀ ਦੀ ਸ਼ਿਕਾਇਤ ’ਤੇ ਉਸ ਖ਼ਿਲਾਫ਼ ਜਬਰ-ਜਨਾਹ ਦਾ ਕੇਸ ਥਾਣਾ ਛਾਉਣੀ ਵਿੱਚ ਦਰਜ ਹੋ ਗਿਆ। ਪਰਿਵਾਰ ਨੇ ਡੀਆਈਜੀ ਅੱਗੇ ਪੇਸ਼ ਹੋ ਕੇ ਕੇਸ ਦੀ ਪੜਤਾਲ ਕਰਵਾਉਣ ਦੀ ਮੰਗ ਕੀਤੀ। ਉੱਚ ਅਧਿਕਾਰੀਆਂ ਨੇ ਮਾਮਲੇ ਦੀ ਪੜਤਾਲ ਇੱਕ ਡੀਐੱਸਪੀ ਪੱਧਰ ਦੇ ਅਫ਼ਸਰ ਨੂੰ ਸੌਂਪੀ। ਪੜਤਾਲ ਵਿੱਚ ਇਹ ਗੱਲ ਸਾਹਮਣੇ ਆਈ ਕਿ ਅਨੀਤਾ ਰਾਣੀ ਨੇ ਆਪਣੀ ਮਾਂ ਹਰਮੀਤ ਕੌਰ ਸਮੇਤ ਦੋ ਹੋਰ ਔਰਤਾਂ ਸੀਮਾ ਰਾਣੀ, ਸ਼ੀਲੋ ਬਾਈ ਅਤੇ ਇੱਕ ਵਿਅਕਤੀ ਕ੍ਰਿਸ਼ਨ ਸਿੰਘ ਨਾਲ ਮਿਲ ਕੇ ਦੇਵੀ ਲਾਲ ਨੂੰ ਝੂਠੇ ਕੇਸ ਵਿੱਚ ਫ਼ਸਾਇਆ ਸੀ। ਮਗਰੋਂ ਸਾਰੇ ਮੁਲਜ਼ਮ ਦੇਵੀ ਲਾਲ ਨੂੰ ਖੂਬ ਬਲੈਕਮੇਲ ਕਰਦੇ ਰਹੇ। ਪੁਲੀਸ ਟੀਮ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰ ਰਹੀ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਸਿੰਧੂ ਨੇ ਮਿਸ਼ੇਲ ਲੀ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

ਰਾਸ਼ਟਰਮੰਡਲ ਖੇਡਾਂ: ਸਿੰਧੂ ਨੇ ਮਿਸ਼ੇਲ ਲੀ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All