ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੁਲੀਸ ਨੇ ਚੌਕਸੀ ਵਧਾਈ
ਬਠਿੰਡਾ ਪੁਲੀਸ ਵੱਲੋਂ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਨਾਲ ਲੱਗਦੀਆਂ ਅੰਤਰਰਾਜੀ ਹੱਦਾਂ ’ਤੇ ਅੱਜ ਜਗ੍ਹਾ ਸਪੈਸ਼ਲ ਨਾਕੇਬੰਦੀ ਕੀਤੀ ਗਈ ਹੈ। ਡੀਐੱਸਪੀ (ਦਿਹਾਤੀ) ਹਰਜੀਤ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਾਰੇ ਨਾਕਿਆਂ ’ਤੇ ਸ਼ੱਕੀ ਵਾਹਨਾਂ ਨੂੰ ਰੋਕ...
Advertisement
ਬਠਿੰਡਾ ਪੁਲੀਸ ਵੱਲੋਂ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਨਾਲ ਲੱਗਦੀਆਂ ਅੰਤਰਰਾਜੀ ਹੱਦਾਂ ’ਤੇ ਅੱਜ ਜਗ੍ਹਾ ਸਪੈਸ਼ਲ ਨਾਕੇਬੰਦੀ ਕੀਤੀ ਗਈ ਹੈ। ਡੀਐੱਸਪੀ (ਦਿਹਾਤੀ) ਹਰਜੀਤ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਾਰੇ ਨਾਕਿਆਂ ’ਤੇ ਸ਼ੱਕੀ ਵਾਹਨਾਂ ਨੂੰ ਰੋਕ ਕੇ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਸਮਾਰੋਹਾਂ ਨੂੰ ਸ਼ਾਨੋ-ਸ਼ੌਕਤ ਅਤੇ ਪੁਰ ਅਮਨ ਢੰਗ ਨਾਲ ਮਨਾਉਣ ਲਈ ਇਹ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਗ਼ੈਰ ਸਮਾਜੀ ਅਨਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਆਗਾਮੀ ਦਿਨਾਂ ’ਚ ਇਹ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਕੋਈ ਸ਼ੱਕੀ ਨਜ਼ਰ ਆਵੇ ਤਾਂ ਇਸ ਦੀ ਸੂਚਨਾ ਤੁਰੰਤ ਪੁਲੀਸ ਨੂੰ ਦਿੱਤੀ ਜਾਵੇ।
Advertisement
Advertisement
×