ਗੁਰਪ੍ਰੀਤ ਦੋਧਰ/ਮਹਿੰਦਰ ਸਿੰਘ ਰੱਤੀਆਂ
ਅਜੀਤਵਾਲ/ਮੋਗਾ,1 ਜੂਨ
ਸੂਬੇ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਿੰਡ ਢੁੱਡੀਕੇ ਖੇਡ ਸਟੇਡੀਅਮ ’ਚ ਐਸਟ੍ਰੋਟਰਫ ਦਾ ਨੀਂਹ ਪੱਥਰ ਰੱਖਿਆ। ਇਸ ਖੇਡ ਸਟੇਡੀਅਮ ’ਚ ਐਸਟ੍ਰੋਟਰਫ ਦਾ ਨੀਂਹ ਪੱਥਰ 28 ਜਨਵਰੀ 2016 ਨੂੰ ਤਤਕਾਲੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਰਖਦੇ 3.50 ਕਰੋੜ ਦਾ ਗਰਾਂਟ ਦਾ ਐਲਾਨ ਕੀਤਾ ਸੀ। ਸੂਬੇ ’ਚ ਸਤਹ ਤਬਦੀਲੀ ਬਾਅਤ ਗਰਾਂਟ ਨਾ ਮ੍ਰਿਲਣ ਕਾਰਨ ਇਹ ਕੰਮ ਅੱਧ ਵਿਚਾਲੇ ਬੰਦ ਕਰ ਦਿੱਤਾ ਸੀ। ਹੁਣ ਦੂਜੀ ਵਾਰ ਨੀਂਹ ਪੱਥਰ ਰੱਖਣ ਤੋਂ ਲੋਕਾਂ ਨੂੰ ਐਸਟ੍ਰੋਟਰਫ ਦਾ ਕੰਮ ਮੁਕੰਮਲ ਹੋਣ ਦੀ ਉਮੀਦ ਬੱਝੀ ਹੈ। ਇਸ ਮੌਕੇ ਖੇਡੀ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਮੋਗਾ ਵਿੱਚ ਅੰਤਰਰਾਸ਼ਟਰੀ ਪੱਧਰ ਸਵੀਮਿੰਗ ਪੂਲ ਬਣਾਉਣ ਅਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਬਹੁਮੰਤਵੀ ਖੇਡ ਸਟੇਡੀਅਮ ਦੀ ਖਸਤਾ ਹਾਲ ਇਮਾਰਤ ਦੀ ਦਸ਼ਾ ਸੁਧਾਰਨ ਲਈ ਗਮਾਡਾ ਨੂੰ ਕਿਹਾ ਗਿਆ ਹੈ। ਇਹ ਐਸਟ੍ਰੋਟਰਫ ਹਾਲੈਂਡ ਦੀ ਕੰਪਨੀ ਗਰੀਨ ਫੀਲਡ ਵੱਲੋਂ ਸਥਾਪਤ ਕੀਤੀ ਜਾਵੇਗੀ। ਖੇਡ ਮੰਤਰੀ ਨੇ 5 ਕਰੋੜ ਰੁਪਏ ਦੀ ਲਾਗਤ ਨਾਲ ਲੱਗਣ ਵਾਲੀ ਇਹ ਐਸਟ੍ਰੋਟਰਫ ਅਗਲੇ 7 ਮਹੀਨੇ ਵਿੱਚ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਵਿੱਚ ਫਿਰੋਜ਼ਪੁਰ, ਗੁਰਦਾਸਪੁਰ ਅਤੇ ਜਲੰਧਰ ਵਿਖੇ ਵੀ ਐਸਟ੍ਰੋਟਰਫ ਵਿਛਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ 4 ਸਿੰਥੈਟਿਕ ਟਰਫਾਂ ਵੀ ਲਗਾਈਆਂ ਜਾ ਰਹੀਆਂ ਹਨ। ਇਸ ਮੌਕੇ ਵਿਧਾਇਕ ਡਾਕਟਰ ਹਰਜੋਤ ਕਮਲ, ਸਾਬਕਾ ਵਿਧਾਇਕ ਰਾਜਵਿੰਦਰ ਕੌਰ ਭਾਗੀਕੇ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਐੱਸਡੀਐੱਮ ਸਤਵੰਤ ਸਿੰਘ, ਜ਼ਿਲ੍ਹਾ ਪਰਿਸ਼ਦ ਮੈਂਬਰ ਜਗਰੂਪ ਸਿੰਘ ਤਖ਼ਤੂਪੁਰਾ, ਜਿਲ੍ਹਾ ਖੇਡ ਅਫ਼ਸਰ ਬਲਵੰਤ ਸਿੰਘ, ਰਣਜੀਤ ਸਿੰਘ ਧੰਨਾ, ਸਰਪੰਚ ਜਸਵੀਰ ਸਿੰਘ ਹਾਜ਼ਰ ਸਨ।
ਸਿੰਥੈਟਿਕ ਅਥਲੈਟਿਕ ਟਰੈਕ ਦਾ ਰੱਖਿਆ ਨੀਂਹ ਪੱਥਰ
ਫ਼ਿਰੋਜ਼ਪੁਰ (ਸੰਜੀਵ ਕੁਮਾਰ ਹਾਂਡਾ): ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇਥੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਸੱਤ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅੰਤਰਰਾਸ਼ਟਰੀ ਪੱਧਰ ਦੇ ਚਾਰ ਸੌ ਮੀਟਰ,ਅੱਠ-ਲੇਨ ਸਿੰਥੈਟਿਕ ਅਥਲੈਟਿਕ ਟਰੈਕ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਾਢੇ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਦੇ ਐਸਟ੍ਰੋਟਰਫ਼ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ। ਇਸ ਮੌਕੇ ਓਲੰਪੀਅਨ ਖਿਡਾਰਨ ਐਸਪੀ (ਪੀਬੀਆਈ) ਮਨਜੀਤ ਕੌਰ ਸੈਣੀ ਵੀ ਮੌਜੂਦ ਸਨ।