DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Political Meet: ਭਾਜਪਾ ਆਗੂ ਨਕੱਈ ਵੱਲੋਂ Governor Gulab Chand Kataria ਨਾਲ ਮੁਲਾਕਾਤ

ਨਸ਼ਿਆਂ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ਚੁੱਕੇ

  • fb
  • twitter
  • whatsapp
  • whatsapp
featured-img featured-img
ਭਾਜਪਾ ਨੇਤਾ ਜਗਦੀਪ ਸਿੰਘ ਨਕੱਈ ਦਾ ਸਨਮਾਨ ਕਰਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ।
Advertisement

ਭਾਜਪਾ ਪੰਜਾਬ ਦੇ ਸੀਨੀਅਰ ਆਗੂ ਅਤੇ ਇਫਕੋ ਦੇ ਡਾਇਰੈਕਟਰ ਜਗਦੀਪ ਸਿੰਘ ਨਕੱਈ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਰਾਜ ਭਵਨ ਵਿੱਚ ਮੁਲਾਕਾਤ ਕੀਤੀ। ਇਸ ਮੌਕੇ ਇਫਕੋ ਦੇ ਚੇਅਰਮੈਨ ਦਲੀਪ ਭਾਈ ਸੰਘਾਣੀ ਵੀ ਮੌਜੂਦ ਸਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਦੀਪ ਸਿੰਘ ਨਕੱਈ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ, ਵਿਕਾਸ ਅਤੇ ਨੌਜਵਾਨਾਂ ਦੇ ਭਵਿੱਖ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਰਾਜਪਾਲ ਨੂੰ ਸੂਬੇ ਦੀ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ਉੱਤੇ ਲਿਆਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਨਸ਼ਿਆਂ, ਕਾਨੂੰਨ ਵਿਵਸਥਾ, ਰੁਜ਼ਗਾਰ, ਕਿਸਾਨੀ ਅਤੇ ਆਰਥਿਕਤਾ ਵਰਗੇ ਅਹਿਮ ਮੁੱਦੇ ਵਿਚਾਰੇ ਗਏ। ਉਨ੍ਹਾਂ ਜ਼ੋਰ ਦਿੱਤਾ ਕਿ ਪੰਜਾਬ ਦੀ ਤਰੱਕੀ ਲਈ ਸਿਆਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਲੋਕ ਹਿੱਤਾਂ ਨੂੰ ਪਹਿਲ ਦੇਣੀ ਚਾਹੀਦੀ ਹੈ। ਸ੍ਰੀ ਨਕੱਈ ਨੇ ਦੱਸਿਆ ਕਿ ਰਾਜਪਾਲ ਨੇ ਉਠਾਏ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਪੰਜਾਬ ਦੇ ਮਸਲਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

Advertisement

Advertisement
Advertisement
×