Political Shift: ਪਿੰਡ Khiala Kalan ਦੀ ਪੰਚਾਇਤ BJP ਛੱਡ ਕੇ ‘ਆਪ’ ਵਿੱਚ ਸ਼ਾਮਲ
ਇੱਥੋਂ ਨੇੜਲੇ ਪਿੰਡ ਖਿਆਲਾ ਕਲਾਂ ਦੀ ਸਮੁੱਚੀ ਪੰਚਾਇਤ ਨੇ ਭਾਜਪਾ ਨੂੰ ਅਲਵਿਦਾ ਆਖ ਕੇ ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ...
ਇੱਥੋਂ ਨੇੜਲੇ ਪਿੰਡ ਖਿਆਲਾ ਕਲਾਂ ਦੀ ਸਮੁੱਚੀ ਪੰਚਾਇਤ ਨੇ ਭਾਜਪਾ ਨੂੰ ਅਲਵਿਦਾ ਆਖ ਕੇ ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਤਿਹਾਸਕ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਪਿੰਡ ਖਿਆਲਾ ਕਲਾਂ ਦੀ ਸਰਪੰਚ ਰਾਜਪ੍ਰੀਤ ਕੌਰ ਪਤਨੀ ਬਲਵਿੰਦਰ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਪੰਚਾਇਤ ਨੇ ‘ਆਪ’ ਦਾ ਪੱਲਾ ਫੜਿਆ ਹੈ।
ਵਿਧਾਇਕ ਨੇ ਪਾਰਟੀ ਵਿੱਚ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸੇ ਦੌਰਾਨ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਪਿੰਡ ਖਿਆਲਾ ਕਲਾਂ ਦੀ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 50 ਲੱਖ ਰੁਪਏ ਦੀ ਗਰਾਂਟ ਵੀ ਜਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਿੰਡ ਦੀ ਸਮੁੱਚੀ ਪੰਚਾਇਤ ਦੀ ਹਾਜ਼ਰੀ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਕਮਿਊਨਿਟੀ ਹਾਲ ਦੀ ਨੀਂਹ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ। ਇਸ ਤੋਂ ਇਲਾਵਾ ਪਿੰਡ ਵਿੱਚ ਆਧੁਨਿਕ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ 10 ਲੱਖ ਰੁਪਏ ਦੀ ਲਾਗਤ ਨਾਲ ਮਾਡਰਨ ਸੱਥ ਅਤੇ 5 ਲੱਖ ਰੁਪਏ ਦੀ ਲਾਗਤ ਨਾਲ ਬੱਸ ਸਟੈਂਡ ਦੇ ਨਿਰਮਾਣ ਲਈ ਵੀ ਗਰਾਂਟ ਜਾਰੀ ਕੀਤੀ ਗਈ ਹੈ।

