ਬਾਬਾ ਫ਼ਰੀਦ ’ਚ ਪ੍ਰਦਸ਼ੂਣ ਰਹਿਤ ਦੀਵਾਲੀ ਮਨਾਈ
ਇਥੇ ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਜੈਤੋ ਵਿੱਚ ਬੜੇ ਹੀ ਚਾਅ ਅਤੇ ਉਤਸ਼ਾਹ ਨਾਲ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ ਗਈ। ਬੱਚਿਆਂ ਵੱਲੋਂ ਸਕੂਲ ਕੈਂਪਸ ਅੰਦਰ ਰੰਗਾ-ਰੰਗ ਸੱਭਿਆਚਾਰਕ ਪੇਸ਼ਕਾਰੀਆਂ ਤੋਂ ਇਨਾਵਾ ਬਹੁਤ ਹੀ ਸੁੰਦਰ ਰੰਗੋਲੀਆਂ ਬਣਾਈਆਂ ਗਈਆਂ। ਸਜਾਵਟੀ ਲੜੀਆਂ ਨਾਲ ਸਜਿਆ ਸਕੂਲ...
Advertisement
ਇਥੇ ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਜੈਤੋ ਵਿੱਚ ਬੜੇ ਹੀ ਚਾਅ ਅਤੇ ਉਤਸ਼ਾਹ ਨਾਲ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ ਗਈ।
ਬੱਚਿਆਂ ਵੱਲੋਂ ਸਕੂਲ ਕੈਂਪਸ ਅੰਦਰ ਰੰਗਾ-ਰੰਗ ਸੱਭਿਆਚਾਰਕ ਪੇਸ਼ਕਾਰੀਆਂ ਤੋਂ ਇਨਾਵਾ ਬਹੁਤ ਹੀ ਸੁੰਦਰ ਰੰਗੋਲੀਆਂ ਬਣਾਈਆਂ ਗਈਆਂ। ਸਜਾਵਟੀ ਲੜੀਆਂ ਨਾਲ ਸਜਿਆ ਸਕੂਲ ਬਹੁਤ ਹੀ ਮਨਮੋਹਕ ਲੱਗ ਰਿਹਾ ਸੀ। ਪ੍ਰਿੰਸੀਪਲ ਦਰਸ਼ਨਾ ਦੇਵੀ ਨੇ ਬੱਚਿਆਂ ਵੱਲੋਂ ਸਜਾਏ ਕਮਰਿਆਂ ਦਾ ਦੌਰਾ ਕੀਤਾ। ਉਨ੍ਹਾਂ ਬੱਚਿਆਂ ਨੂੰ ਮਠਿਆਈਆਂ ਵੰਡੀਆਂ ਅਤੇ ਪਟਾਕੇ ਨਾ ਚਲਾਉਣ ਦੀ ਸਲਾਹ ਦਿੰਦਿਆਂ, ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਤੋਹਫ਼ੇ ਵੀ ਭੇਟ ਕੀਤੇ। ਸਕੂਲ ਦੇ ਚੇਅਰਮੈਨ ਸਾਧੂ ਰਾਮ ਸ਼ਰਮਾ ਅਤੇ ਸੰਚਾਲਕ ਸੰਦੀਪ ਸ਼ਰਮਾ ਨੇ ਬੱਚਿਆਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੱਤੀ।
Advertisement
Advertisement
Advertisement
×