ਪੱਤਰ ਪ੍ਰੇਰਕ
ਭੁੱਚੋ ਮੰਡੀ, 24 ਜੂਨ
ਕਰਿਆਨਾ ਐਸੋਸੀਏਸ਼ਨ ਵੱਲੋਂ ਪ੍ਰਧਾਨ ਪ੍ਰਦੀਪ ਬਾਂਸਲ ਦੀ ਅਗਵਾਈ ਹੇਠ ਮੀਟਿੰਗ ਕਰ ਕੇ ਸਰਕਾਰ ਤੋਂ ਪੌਲੀਥੀਨ ਦੀ ਵਰਤੋਂ ਦੇ ਮਾਮਲੇ ਵਿੱਚ ਛੋਟੇ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਨੂੰ ਪ੍ਰੇਸ਼ਾਨ ਨਾ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਛੋਟੇ ਦੁਕਾਨਦਾਰਾਂ ਦੇ ਚਲਾਨ ਕੱਟਣ ਦੀ ਥਾਂ ਵੱਡੀਆਂ ਫੈਕਟਰੀਆਂ ਤੇ ਬਹੁਕੌਮੀ ਕੰਪਨੀਆਂ ਦੀਆਂ ਪੈਕਿੰਗਾਂ ਖ਼ਿਲਾਫ਼ ਕਾਰਵਾਈ ਕਰੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਈ ਕੰਪਨੀਆਂ ਸਰ੍ਹੋਂ ਦਾ ਤੇਲ, ਰਿਫਾਇੰਡ ਅਤੇ ਘੀ ਆਦਿ ਦੀ ਪੈਕਿੰਗ ਇੱਕ ਲਿਟਰ ਤੋਂ ਘੱਟ ਕਰ ਰਹੀਆਂ ਹਨ ਤੇ ਉਨ੍ਹਾਂ ਨੂੰ ਇੱਕ ਲਿਟਰ ਦੀ ਪੈਕਿੰਗ ਕਰਨ ਦੇ ਹੁਕਮ ਜਾਰੀ ਕੀਤੇ ਜਾਣ।