ਇੱਥੇ ਤਪਾ-ਆਲੀਕੇ ਰੋਡ ਉੱਤੇ ਦੋ ਕਾਰਾਂ ਦੀ ਹੋਈ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ, ਜਦਕਿ ਦੂਜੀ ਕਾਰ ’ਚ ਸਵਾਰ ਨੌਜਵਾਨ ਜ਼ਖ਼ਮੀ ਹੋ ਗਏ ਸਨ। ਪੁਲੀਸ ਨੇ ਉਸ ਕਾਰ ਵਿੱਚੋਂ 60 ਕਿਲੋ ਭੁੱਕੀ ਬਰਾਮਦ ਕਰਕੇ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਸ਼ਰੀਫ ਖਾਨ ਨੇ ਦੱਸਿਆ ਕਿ ਪੁਲੀਸ ਨੇ ਵਰਨਾ ਕਾਰ ਵਿੱਚੋਂ 60 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕਰ ਕੇ ਸੁਖਵਿੰਦਰ ਸਿੰਘ ਉਰਫ ਲਾਡੀ ਵਾਸੀ ਰੂੜੇਕੇ ਕਲਾਂ ਅਤੇ ਗੁਰਵਿੰਦਰ ਸਿੰਘ ਵਿਰੁੱਧ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਪੁਲੀਸ ਨੇ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਿਸਦੀ ਪਛਾਣ ਲਖਵੀਰ ਸਿੰਘ ਉਰਫ ਲੱਕੀ ਵਾਸੀ ਵਾਰਡ ਨੰਬਰ 1 ਮੀਰਪੁਰ ਕਲੋਨੀ ਵਜੋਂ ਕੀਤੀ ਗਈ ਹੈ। ਸਬ-ਇੰਸਪੈਕਟਰ ਗੁਰਮੇਸ਼ ਨੇ ਦੱਸਿਆ ਕਿ ਇੱਕ ਪੁਲੀਸ ਟੀਮ ਮੀਰਪੁਰ ਨਹਿਰ ਵੱਲ ਗਸ਼ਤ ਕਰ ਰਹੀ ਸੀ। ਜਦੋਂ ਟੀਮ ਮੀਰਪੁਰ ਨਹਿਰ ਨੇੜੇ ਪਹੁੰਚੀ ਤਾਂ ਉਨ੍ਹਾਂ ਇੱਕ ਨੌਜਵਾਨ ਨਹਿਰ ਕੋਲ ਬੈਠਾ ਦੇਖਿਆ। ਪੁਲੀਸ ਨੂੰ ਦੇਖ ਕੇ ਨੌਜਵਾਨ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਸ਼ੱਕੀ ਹੋਣ ’ਤੇ ਪੁਲੀਸ ਨੇ ਨੌਜਵਾਨ ਨੂੰ ਫੜ ਲਿਆ। ਜਦੋਂ ਪੁਲੀਸ ਪਾਰਟੀ ਨੇ ਗਜ਼ਟਿਡ ਅਧਿਕਾਰੀ ਦੀ ਮੌਜੂਦਗੀ ਵਿੱਚ ਨਿਯਮਾਂ ਅਨੁਸਾਰ ਤਲਾਸ਼ੀ ਲਈ ਤਾਂ ਉਸ ਕੋਲੋਂ ਹੈਰੋਇਨ ਬਰਾਮਦ ਹੋਈ ਜੋ ਤੋਲਣ ’ਤੇ 61 ਗ੍ਰਾਮ ਬਣੀ, ਜਿਸ ਦੀ ਕੀਮਤ ਕਰੀਬ ਛੇ ਲੱਖ ਬਣਦੀ ਹੈ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ’ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਹੋਰ ਨਸ਼ਾ ਤਸਕਰਾਂ ਦਾ ਪਤਾ ਲਾ ਕੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ।

