ਮਾਤਾ ਸੁੰਦਰੀ ਕਾਲਜ ’ਚ ਪੋਸਟਰ ਮੇਕਿੰਗ ਮੁਕਾਬਲੇ
ਮਾਤਾ ਸੁੰਦਰੀ ਗਰੁੱਪ ਆਫ ਇੰਸਟੀਚਿਊਸ਼ਨਜ਼ ਢੱਡੇ ਵਿੱਚ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਸਬੰਧੀ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਚੇਅਰਮੈਨ ਕੁਲਵੰਤ ਸਿੰਘ ਸਿੱਧੂ ਅਤੇ ਮੈਨੇਜਿੰਗ ਡਾਇਰੈਕਟਰ ਗੁਰਵਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਪੰਜਾਬੀ ਹੋਣ ’ਤੇ ਮਾਣ ਹੈ। ਇਸ ਮੌਕੇ ਵਿਦਿਆਰਥੀਆਂ...
Advertisement
ਮਾਤਾ ਸੁੰਦਰੀ ਗਰੁੱਪ ਆਫ ਇੰਸਟੀਚਿਊਸ਼ਨਜ਼ ਢੱਡੇ ਵਿੱਚ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਸਬੰਧੀ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਚੇਅਰਮੈਨ ਕੁਲਵੰਤ ਸਿੰਘ ਸਿੱਧੂ ਅਤੇ ਮੈਨੇਜਿੰਗ ਡਾਇਰੈਕਟਰ ਗੁਰਵਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਪੰਜਾਬੀ ਹੋਣ ’ਤੇ ਮਾਣ ਹੈ। ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਸਲੋਗਨ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਸੰਸਥਾ ਦੇ ਡਾਇਰੈਕਟਰ ਐਡਮਿਨਿਸਟਰੇਸਨ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬੀ ਭਾਸ਼ਾ ਸਾਡੀ ਵਿਰਾਸਤ, ਸਭਿਆਚਾਰ ਅਤੇ ਹੋਂਦ ਦੀ ਪਛਾਣ ਹੈ। ਪ੍ਰਿੰਸੀਪਲ ਰਾਜ ਸਿੰਘ ਬਾਘਾ ਨੇ ਕਿਹਾ ਕਿ ਪੰਜਾਬੀ ਭਾਸ਼ਾ ਸਾਡੇ ਹੋਂਦ ਅਤੇ ਸੱਭਿਆਚਾਰ ਦੀ ਰੂਹ ਹੈ। ਡਾਇਰੈਕਟਰ ਸਿੰਬਲਜੀਤ ਕੌਰ ਅਤੇ ਖ਼ਜ਼ਾਨਚੀ ਪ੍ਰਸੋਤਮ ਕੌਰ ਨੇ ਵਿਸ਼ਵ ਪੰਜਾਬੀ ਦਿਵਸ ਦੀ ਵਧਾਈ ਦਿੱਤੀ।
Advertisement
Advertisement
×