ਬਾਬਾ ਮੋਨੀ ਕਾਲਜ ’ਚ ਪੋਸਟਰ ਮੇਕਿੰਗ ਮੁਕਾਬਲੇ
ਐੱਨਐੱਸਐੱਸ ਦੇ ਯੁਵਾ ਕਨੈਕਟ ਪ੍ਰੋਗਰਾਮ ਅਧੀਨ ਬਾਬਾ ਮੋਨੀ ਜੀ ਮਹਾਰਾਜ ਡਿਗਰੀ ਕਾਲਜ ਲਹਿਰਾ ਮਹੁੱਬਤ (ਬਠਿੰਡਾ) ਵਿੱਚ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਸਬੰਧੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦਾ ਮੁੱਖ...
Advertisement
ਐੱਨਐੱਸਐੱਸ ਦੇ ਯੁਵਾ ਕਨੈਕਟ ਪ੍ਰੋਗਰਾਮ ਅਧੀਨ ਬਾਬਾ ਮੋਨੀ ਜੀ ਮਹਾਰਾਜ ਡਿਗਰੀ ਕਾਲਜ ਲਹਿਰਾ ਮਹੁੱਬਤ (ਬਠਿੰਡਾ) ਵਿੱਚ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਸਬੰਧੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਨਸ਼ਿਆਂ, ਲੁੱਟਾਂ-ਖੋਹਾਂ ਅਤੇ ਸਮਾਜਿਕ ਕੁਰੀਤੀਆਂ ਤੋਂ ਬਚਾ ਕੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ। ਇਸ ਮੌਕੇ ਪ੍ਰੋ. ਜਸਕਰਨ ਸਿੰਘ, ਪ੍ਰੋ. ਕੁਲਦੀਪ ਸਿੰਘ, ਪ੍ਰੋ. ਰਮਨਦੀਪ ਕੌਰ ਅਤੇ ਜਗਪ੍ਰੀਤ ਕੌਰ ਨੇ ਕਿਹਾ ਕਿ ਨੌਜਵਾਨਾਂ ਨੂੰ ਮਿਲਖਾ ਸਿੰਘ ਅਤੇ ਮੇਜਰ ਧਿਆਨ ਚੰਦ ਵਰਗੇ ਖਿਡਾਰੀਆਂ ਦੇ ਨਕਸ਼ੇ ਕਦਮਾਂ ’ਤੇ ਚੱਲ ਕੇ ਆਪਣੇ ਮਾਤਾ ਪਿਤਾ ਅਤੇ ਦੇਸ਼ ਦਾ ਨਾਮ ਰੋਸ਼ਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਹਜ਼ਾਰਾਂ ਘੁੱਗ ਵਸਦੇ ਘਰ ਬਰਬਾਦ ਕਰ ਦਿੱਤੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਤੇ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਲਈ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ।
Advertisement
Advertisement
×