ਭਾਈ ਪੰਥਪ੍ਰੀਤ ਸਿੰਘ ਖਾਲਸਾ ਦੇ ਸਮਾਗਮਾਂ ਦਾ ਪੋਸਟਰ ਰਿਲੀਜ਼
ਪਿੰਡ ਹਮੀਦੀ ’ਚ ਗੁਰਦੁਆਰਾ ਪ੍ਰਬੰਧਕ ਕਮੇਟੀ, ਨਗਰ ਪੰਚਾਇਤ ਤੇ ਸਮੂਹ ਸੰਗਤ ਵੱਲੋਂ ਗੁਰਦੁਆਰਾ ਸਾਹਿਬ ’ਚ 26 ਤੋਂ 28 ਸਤੰਬਰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਤੱਕ ਤਿੰਨ ਰੋਜ਼ਾ ਗੁਰਮਿਤ ਸਮਾਗਮ ਕਰਵਾਇਆ ਜਾ ਰਿਹਾ ਹੈ। ਭਾਈ ਹਰਪਾਲ ਸਿੰਘ ਖਾਲਸਾ...
Advertisement
ਪਿੰਡ ਹਮੀਦੀ ’ਚ ਗੁਰਦੁਆਰਾ ਪ੍ਰਬੰਧਕ ਕਮੇਟੀ, ਨਗਰ ਪੰਚਾਇਤ ਤੇ ਸਮੂਹ ਸੰਗਤ ਵੱਲੋਂ ਗੁਰਦੁਆਰਾ ਸਾਹਿਬ ’ਚ 26 ਤੋਂ 28 ਸਤੰਬਰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਤੱਕ ਤਿੰਨ ਰੋਜ਼ਾ ਗੁਰਮਿਤ ਸਮਾਗਮ ਕਰਵਾਇਆ ਜਾ ਰਿਹਾ ਹੈ। ਭਾਈ ਹਰਪਾਲ ਸਿੰਘ ਖਾਲਸਾ ਨੇ ਦੱਸਿਆ ਕਿ ਤਿੰਨ ਰੋਜ਼ਾ ਗੁਰਮਿਤ ਸਮਾਗਮ ਦੌਰਾਨ ਉੱਘੇ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਖਾਲਸਾ ਭਾਈ ਬਖਤੌਰ ਵਾਲਿਆਂ ਵੱਲੋਂ ਧਾਰਮਿਕ ਦੀਵਾਨ ਸਜਾਏ ਜਾਣਗੇ। ਸਮਾਗਮ ਦੌਰਾਨ ਭਾਈ ਜਗਜੀਵਨ ਸਿੰਘ ਆਨੰਦਪੁਰੀ, ਭਾਈ ਗੁਰਜੰਟ ਸਿੰਘ ਤਾਜਪੁਰ ਅਤੇ ਭੈਣ ਗਗਨਦੀਪ ਕੌਰ ਖਾਲਸਾ ਵੀ ਗੁਰਮਿਤ ਵਿਚਾਰਾਂ ਦੀ ਸੰਗਤਾਂ ਨਾਲ ਸਾਂਝ ਪਾਉਣਗੇ। ਉਹਨਾਂ ਦੱਸਿਆ ਕਿ ਅੱਜ ਇਸ ਸਮਾਗਮ ਦਾ ਪੋਸਟਰ ਗੁਰਦੁਆਰਾ ਕਮੇਟੀ ਅਤੇ ਪਿੰਡ ਵਾਸੀਆਂ ਵਲੋਂ ਰਿਲੀਜ਼ ਕੀਤਾ ਗਿਆ ਹ। ਉਹਨਾਂ ਕਿਹਾ ਕਿ ਸਮਾਗਮ ਦੌਰਾਨ 27 ਸਤੰਬਰ ਨੂੰ ਸਵੇਰੇ 9 ਵਜੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ।
Advertisement
Advertisement
×