ਸਮਾਲਸਰ: ਹਰੀਏਵਾਲਾ ਦੇ ਸਾਬਕਾ ਫੌਜੀ ਦੇ 25-26 ਜੂਨ ਦੀ ਰਾਤ ਨੂੰ ਹੋਏ ਕਤਲ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਭਰੋਸਾ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਾ ਕਰਨ ’ਤੇ ਵੱਖ ਵੱਖ ਜਥੇਬੰਦੀਆਂ ਨੇ 15 ਸਤੰਬਰ ਨੂੰ ਬਾਘਾਪੁਰਾਣਾ ਵਿੱਚ ਥਾਣਾ ਘੇਰਣ ਦਾ ਐਲਾਨ ਕੀਤਾ ਗਿਆ ਹੈ। ਪੀੜਤ ਪਰਿਵਾਰ ਦੇ ਘਰ ਪਿੰਡ ਹਰੀਏਵਾਲਾ ਵਿੱਚ ਇਕੱਤਰ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰ ਸਮੇਤ ਦਵਿੰਦਰ ਸਿੰਘ ਹਰੀਏਵਾਲਾ ਮੁਖੀ ਸਤਿਕਾਰ ਕਮੇਟੀ ਮਾਲਵਾ ਜ਼ੋਨ, ਸੁਰਜੀਤ ਸਿੰਘ ਹਰੀਏਵਾਲਾ, ਸਰਪੰਚ ਜੱਜ ਸਿੰਘ ਹਰੀਏਵਾਲਾ ਨੇ ਪੋਸਟਰ ਜਾਰੀ ਕਰਦਿਆਂ ਸੰਘਰਸ਼ ਨੂੰ ਸਫ਼ਲ ਬਣਾਉਣ ਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਿੰਡਾਂ ਵਿੱਚ ਮੀਟਿੰਗਾਂ, ਝੰਡਾ ਮਾਰਚ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਿਸ਼ੇਸ਼ ਤੌਰ ’ਤੇ ਇਸ ਧਰਨੇ ਵਿੱਚ ਸ਼ਮੂਲੀਅਤ ਕਰਨਗੇ। -ਪੱਤਰ ਪ੍ਰੇਰਕ