DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

power cuts: ਪਾਵਰਕੌਮ ਖ਼ਿਲਾਫ਼ ਧਰਨੇ ਦਿੱਤੇ

ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਪਿੰਡ ਭੁੱਚੋ ਖੁਰਦ, ਭੁੱਚੋ ਕਲਾਂ ਅਤੇ ਲਹਿਰਾ ਬੇਗਾ ਦੇ ਕਿਸਾਨਾਂ ਨੇ ਬੀ ਕੇ ਯੂ (ਏਕਤਾ) ਉਗਰਾਹਾਂ ਅਤੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਸਬ-ਡਿਵੀਜ਼ਨ ਭੁੱਚੋ ਕਲਾਂ ਦੇ ਦਫ਼ਤਰ ਵਿੱਚ ਧਰਨਾ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਬਿਜਲੀ...

  • fb
  • twitter
  • whatsapp
  • whatsapp
featured-img featured-img
ਪਾਵਰਕੌਮ ਐੱਸ ਈ ਬਰਨਾਲਾ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਕਿਸਾਨ ਅਤੇ ਔਰਤਾਂ।
Advertisement

ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਪਿੰਡ ਭੁੱਚੋ ਖੁਰਦ, ਭੁੱਚੋ ਕਲਾਂ ਅਤੇ ਲਹਿਰਾ ਬੇਗਾ ਦੇ ਕਿਸਾਨਾਂ ਨੇ ਬੀ ਕੇ ਯੂ (ਏਕਤਾ) ਉਗਰਾਹਾਂ ਅਤੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਸਬ-ਡਿਵੀਜ਼ਨ ਭੁੱਚੋ ਕਲਾਂ ਦੇ ਦਫ਼ਤਰ ਵਿੱਚ ਧਰਨਾ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਕੱਟ ਬੰਦ ਕਰ ਕੇ ਖੇਤੀ ਮੋਟਰਾਂ ਅਤੇ ਘਰਾਂ ਨੂੰ ਨਿਯਮਤ ਤੌਰ ’ਤੇ ਬਿਜਲੀ ਸਪਲਾਈ ਦਿੱਤੀ ਜਾਵੇ। ਇਸ ਦੌਰਾਨ ਐੱਸ ਡੀ ਓ ਗੁਰਲਾਲ ਸਿੰਘ ਵੱਲੋਂ ਧਰਨੇ ਵਿੱਚ ਜਾ ਕੇ ਕਿਸਾਨਾਂ ਨੂੰ ਭਲਕ ਸਵੇਰ ਤੱਕ ਬਿਜਲੀ ਸਪਲਾਈ ਸੁਚਾਰੂ ਬਣਾਉਣ ਦੇ ਦਿੱਤੇ ਭਰੋਸੇ ਮਗਰੋਂ ਕਿਸਾਨਾਂ ਨੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦੇ ਕੇ ਧਰਨਾ ਚੁੱਕ ਦਿੱਤਾ। ਇਸ ਮੌਕੇ ਕਿਸਾਨ ਆਗੂ ਨਛੱਤਰ ਸਿੰਘ ਭੁੱਲਰ, ਬਚਿੱਤਰ ਸਿੰਘ ਅਤੇ ਤੇਜਾ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਲੱਗ ਰਹੇ ਵੱਡੇ ਕੱਟਾਂ ਕਾਰਨ ਬਿਜਲੀ ਸਪਲਾਈ ਦਾ ਬਹੁਤ ਮਾੜਾ ਹਾਲ ਹੈ। ਇਸ ਕਾਰਨ ਜਿੱਥੇ ਖੇਤੀ ਮੋਟਰਾਂ ਨੂੰ ਪੂਰੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਆਗੂ ਕੌਰ ਸਿੰਘ ਮਾਨ, ਬੇਅੰਤ ਸਿੰਘ ਅਤੇ ਕਿਸਾਨ ਹਾਜ਼ਰ ਸਨ।

ਬਰਨਾਲਾ (ਪਰਸ਼ੋਤਮ ਬੱਲੀ): ਬੀ ਕੇ ਯੂ (ਏਕਤਾ)-ਉਗਰਾਹਾਂ ਦੀ ਅਗਵਾਈ ਹੇਠ ਸਥਾਨਕ ਡੀ ਸੀ ਦਫ਼ਤਰ ਅੱਗੇ ਲੱਗਿਆ ਜ਼ਿਲ੍ਹਾ ਪੱਧਰੀ ਮੋਰਚਾ ਅੱਜ 13ਵੇਂ ਦਿਨ ਬਿਜਲੀ ਕੱਟਾਂ ਖ਼ਿਲਾਫ਼ ਪਾਵਰਕੌਮ ਦੇ ਨਿਗਰਾਨ ਇੰਜਨੀਅਰ ਦਫ਼ਤਰ ਅੱਗੇ ਤਬਦੀਲ ਕੀਤਾ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਭੈਣੀ, ਜ਼ਿਲ੍ਹਾ ਮਹਿਲਾ ਕਨਵੀਨਰ ਕਮਲਜੀਤ ਕੌਰ ਬਰਨਾਲਾ, ਬਲਾਕ ਬਰਨਾਲਾ ਪ੍ਰਧਾਨ ਬਲੌਰ ਸਿੰਘ ਛੰਨਾ ਤੇ ਮਾਨ ਸਿੰਘ ਗੁਰਮ ਆਦਿ ਨੇ ਕਿਹਾ ਕਿ 1948 ਵਿੱਚ ਪੰਜਾਬ ਰਾਜ ਬਿਜਲੀ ਬੋਰਡ ਜਨਤਕ ਅਦਾਰੇ ਵਜੋਂ ਖੜ੍ਹਾ ਕੀਤਾ ਗਿਆ ਸੀ। ਗਰਿੱਡਾਂ ਲਈ ਕਿਸਾਨਾਂ ਦੀਆਂ ਜ਼ਮੀਨਾਂ ਮੁਫ਼ਤ ਦਿੱਤੀਆਂ ਗਈਆਂ। ਹੁਣ ਸਰਕਾਰਾਂ ਅਜਿਹੇ ਅਦਾਰਿਆਂ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਲਈ ਤਤਪਰ ਹਨ। ਠੇਕੇਦਾਰੀ ਸਿਸਟਮ ਰਾਹੀਂ ਪੜੇ ਲਿਖੇ ਨੌਜਵਾਨਾਂ ਦਾ ਨਿਗੂਣੀਆਂ ਉਜ਼ਰਤਾਂ ਦੇ ਕੇ ਸ਼ੋਸਣ ਕੀਤਾ ਜਾ ਰਿਹਾ ਹੈ। ਬੁਲਾਰਿਆਂ ਮੰਗ ਕੀਤੀ ਕਿ ਘਰੇਲੂ ਅਤੇ ਖੇਤੀ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਮਲਕੀਤ ਸਿੰਘ ਹੇੜੀਕੇ, ਨਾਜ਼ਰ ਸਿੰਘ ਠੁੱਲੀਵਾਲ, ਜਗਤਾਰ ਸਿੰਘ ਢਿੱਲਵਾਂ, ਦਰਸ਼ਨ ਸਿੰਘ ਚੀਮਾ, ਨਿਸ਼ਾਨ ਸਿੰਘ ਗੁੰਮਟੀ, ਲਖਵੀਰ ਕੌਰ ਧਨੌਲਾ, ਮਨਜੀਤ ਕੌਰ ਕਾਨ੍ਹੇਕੇ ਤੇ ਰਣਜੀਤ ਕੌਰ ਪੱਤੀ ਵੀ ਹਾਜ਼ਰ ਸਨ।

Advertisement

Advertisement

ਬਠਿੰਡਾ ਮੋਰਚੇ ’ਚ ਪੁੱਜੇ ਰਾਜਸਥਾਨ ਦੇ ਕਿਸਾਨ

ਬਠਿੰਡਾ (ਸ਼ਗਨ ਕਟਾਰੀਆ): ਰਾਜਸਥਾਨ ਦੇ ਕਿਸਾਨ ਆਗੂਆਂ ਨੇ ਅੱਜ ਕਿਸਾਨਾਂ ਦੇ ਕਾਫ਼ਲੇ ਸਣੇ ਬਠਿੰਡਾ ਵਿੱਚ ਚੱਲ ਰਹੇ ਕਿਸਾਨ ਮੋਰਚੇ ਵਿੱਚ ਸ਼ਮੂਲੀਅਤ ਕਰ ਕੇ ਪੰਜਾਬ ਤੇ ਰਾਜਸਥਾਨ ਦੇ ਕਿਸਾਨਾਂ ਦੀ ਏਕਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗ੍ਰਾਮੀਣ ਕਿਸਾਨ ਮਜ਼ਦੂਰ ਸਮਿਤੀ ਰਾਜਸਥਾਨ ਦੇ ਸੂਬਾਈ ਆਗੂ ਰਣਜੀਤ ਸਿੰਘ ਰਾਜੂ ਅਤੇ ਖੇਤ ਬਚਾਓ ਕਿਸਾਨ ਬਚਾਓ ਸੰਘਰਸ਼ ਕਮੇਟੀ ਘੜਸਾਣਾ ਮੰਡੀ ਦੇ ਆਗੂ ਸ਼ਮਸ਼ੇਰ ਸਿੰਘ ਤੇ ਨਰਿੰਦਰ ਸਿੰਘ ਨੇ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਵੱਖ-ਵੱਖ ਮੁੱਦਿਆਂ ਨੂੰ ਉਭਾਰ ਕੇ ਸੂਬਿਆਂ ਅਤੇ ਇਲਾਕਿਆਂ ਦੇ ਲੋਕਾਂ ਨੂੰ ਆਪਸ ਵਿੱਚ ਵੰਡਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਅਜਿਹੀਆਂ ਕੋਸ਼ਿਸ਼ਾਂ ਨੂੰ ਸਮਝਦਿਆਂ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਕਰਨੀ ਚਾਹੀਦੀ ਹੈ। ਬੀ ਕੇ ਯੂ (ਏਕਤਾ)-ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਹਰਿੰਦਰ ਕੌਰ ਬਿੰਦੂ ਨੇ ਰਾਜਸਥਾਨ ਤੋਂ ਆਏ ਕਿਸਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਬੂਟਾ ਸਿੰਘ ਬੱਲ੍ਹੋ, ਰਣਧੀਰ ਸਿੰਘ ਮਲੂਕਾ, ਜਸਵਿੰਦਰ ਸਿੰਘ ਸਰਦਾਰਗੜ੍ਹ ਅਤੇ ਜਸਕਰਨ ਸਿੰਘ ਕੋਟਗੁਰੂ ਨੇ ਵੀ ਸੰਬੋਧਨ ਕੀਤਾ।

Advertisement
×