ਬਿਜਲੀ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਰੈਲੀ

ਬਿਜਲੀ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਰੈਲੀ

ਭੁੱਚੋ ਕਲਾਂ ਦੇ ਬਿਜਲੀ ਗਰਿੱਡ ’ਤੇ ਕੀਤੀ ਰੋਸ ਰੈਲੀ ਵਿੱਚ ਸ਼ਾਮਲ ਬਿਜਲੀ ਮੁਲਾਜ਼ਮ।

ਪਵਨ ਗੋਇਲ
ਭੁੱਚੋ ਮੰਡੀ, 30 ਅਕਤੂਬਰ

ਬਿਜਲੀ ਮੁਲਾਜ਼ਮ ਜਥੇਬੰਦੀਆਂ ਨੇ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਲਗਾਈਆਂ ਗਈਆਂ ਡਿਊਟੀਆਂ ਦੇ ਵਿਰੋਧ ਵਿੱਚ ਅੱਜ ਭੁੱਚੋ ਕਲਾਂ ਦੇ ਗਰਿੱਡ ‘ਤੇ ਮੁਲਾਜ਼ਮ ਅਤੇ ਪੈਨਸ਼ਰਨਜ਼ ਤਾਲਮੇਲ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਰੋਸ ਰੈਲੀ ਕੀਤੀ।

ਇਸ ਮੌਕੇ ਆਗੂ ਰਾਜਮਹੇਸ਼ ਸਿੰਘ, ਜਗਰਾਜ ਸਿੰਘ ਅਤੇ ਪਰਸਨ ਸਿੰਘ ਨੇ ਕਿਹਾ ਕਿ ਨਿਰਵਿਘਨ ਬਿਜਲੀ ਸਪਲਾਈ ਚਾਲੂ ਰੱਖਣ ਲਈ ਮੁਲਾਜ਼ਮਾਂ ਦੀ ਪਹਿਲਾਂ ਹੀ ਬਹੁਤ ਘਾਟ ਹੈ। ਜੇਕਰ ਮੁਲਾਜ਼ਮ ਪਰਾਲੀ ਸਾੜਨ ਤੋਂ ਕਿਸਾਨਾਂ ਨੂੰ ਰੋਕਣ ਲਈ ਖੇਤਾਂ ਵਿੱਚ ਡਿਊਟੀਆਂ ਦੇਣ ਚਲੇ ਗਏ, ਤਾਂ ਬਾਕੀ ਬਚੇ ਮੁਲਾਜ਼ਮਾਂ ‘ਤੇ ਬਿਜਲੀ ਕੰਮਾਂ ਦਾ ਬੋਝ ਵਧ ਜਾਵੇਗਾ ਅਤੇ ਜ਼ਰੂਰੀ ਸੇਵਾਵਾਂ ਤਹਿਤ ਨਿਰਵਿਘਨ ਸਪਲਾਈ ਦੇਣ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਉਹ ਬਿਜਲੀ ਵਿਭਾਗ ਤੋਂ ਬਾਹਰ ਲਗਾਈਆਂ ਗਈਆਂ ਡਿਊਟੀਆਂ ਦਾ ਵਿਰੋਧ ਕਰਦੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਹੋਰ ਕੰਮਾਂ ਲਈ ਲਗਾਈਆਂ ਡਿਊਟੀਆਂ ਰੱਦ ਕੀਤੀਆਂ ਜਾਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All