ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਸਾੜੀ ਅਰਥੀ

ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਸਾੜੀ ਅਰਥੀ

ਬਰਨਾਲਾ ਵਿੱਚ ਪਾਵਰਕੌਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੀ ਅਰਥੀ ਸਾੜਦੇ ਹੋਏ ਮੁਲਾਜ਼ਮ| -ਫੋਟੋ: ਬੱਲੀ

ਖੇਤਰੀ ਪ੍ਰਤੀਨਿਧ

ਬਰਨਾਲਾ, 12 ਮਾਰਚ

ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ’ਤੇ ਦਿਹਾਤੀ, ਸ਼ਹਿਰੀ ਤੇ ਪੀਐਂਡਐੱਮ ਮੰਡਲ ਬਰਨਾਲਾ ਦੇ ਸਮੂਹ ਮੁਲਾਜ਼ਮਾਂ ਵੱਲੋਂ ਪਾਵਰਕੌਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। ਆਗੂਆਂ ਮਹਿੰਦਰ ਸਿੰਘ ਰੂੜੇਕੇ ਕਲਾਂ, ਜਗਤਾਰ ਸਿੰਘ ਖੇੜੀ, ਸੁਖਜੰਟ ਸਿੰਘ, ਗੁਰਲਾਭ ਸਿੰਘ ਜੇ.ਈ., ਪ੍ਰਗਟ ਸਿੰਘ ਜੇ.ਈ., ਜਗਪਾਲ ਸਿੰਘ ਜੇ.ਈ. ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਵਰਕਾਮ ਮੈਨੇਜਮੈਂਟ ਵੱਲੋਂ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨਾ, ਪੰਜਾਬ ਸਰਕਾਰ ਵੱਲੋਂ ਲਗਾਤਾਰ ਡੀ.ਏ. ਦੀਆਂ ਕਿਸ਼ਤਾਂ ਦਾ ਬਕਾਇਆ, ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨਾ, ਮਹਿੰਗਾਈ ਭੱਤੇ ਦੀ ਕਿਸ਼ਤ ਰਲੀਜ਼ ਨਾ ਕਰਨਾ, ਮਿ੍ਤਕਾਂ ਦੇ ਵਾਰਸਾਂ ਨੂੰ ਨੌਕਰੀ ਦੇਣਾ, ਨਵੀਂ ਰੈਗੂਲਰ ਭਰਤੀ ਕਰਨਾ, ਸਹਾਇਕ ਲਾਈਨਮੈਨਾਂ ਨੂੰ ਸਕਿੱਲਡ ਮੰਨ ਕੇ ਲਾਈਨਮੈਨ ਬਣਾਉਣਾ, ਪ੍ਰਮੋਸ਼ਨ ਪੀਰਿਅਡ ਖ਼ਤਮ ਕਰਨਾ, ਸੀਐੱਚਬੀ ਅਤੇ ਕੰਨਟਰੈਕਟ ਕਾਮਿਆਂ ਨੂੰ ਨੌਕਰੀ ਤੋਂ ਨਾ ਕੱਢਿਆ ਜਾਵੇ, ਮਹਿਕਮੇ ਵਿੱਚ ਲਗਾਤਾਰ 23-24 ਸਾਲਾਂ ਤੋਂ ਕੰਮ ਕਰਦੇ 4 ਮੈਨਾਂ ਨੂੰ ਜਲਦੀ ਜੇਈ ਬਣਾਉਣਾ ਆਦਿ ਮੰਗਾਂ ਫੌਰੀ ਲਾਗੂ ਕੀਤੀਆਂ ਜਾਣ| ਬੁਲਾਰਿਆਂ ਚਿਤਾਵਨੀ ਦਿੱਤੀ ਕਿ ਪਾਵਰਕੌਮ ਵੱਲੋਂ ਜਥੇਬੰਦੀ ਨੂੰ ਵਾਰ-ਵਾਰ ਮੀਟਿੰਗਾਂ ਦੇ ਕੇ ਕੈਂਸਲ ਕਰਨਾ ਅਤੇ ਉਪਰੋਕਤ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿੱਚ 18 ਮਾਰਚ ਨੂੰ ਪੀਸੀਪੀਐੱਲ ਹੈੱਡ ਆਫਿਸ ਪਟਿਆਲਾ ਦੇ ਤਿੰਨੋਂ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਕਰਕੇ ਮੋਤੀ ਮਹਿਲ ਪਟਿਆਲਾ ਵੱਲ ਰੋਸ ਮਾਰਚ ਕੀਤਾ ਜਾਵੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All