ਪਾਵਰਕੌਮ ਪੈਨਸ਼ਨਰਾਂ ਵੱਲੋਂ ਸਰਕਲ ਦਫਤਰ ਅੱਗੇ ਧਰਨਾ
ਨਿਗਰਾਨ ਇੰਜਨੀਅਰ ਨੂੰ ਮੰਗ ਪੱਤਰ ਸੌਂਪਿਆ
Advertisement
ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕੌਮ ਅਤੇ ਟਰਾਂਸਮਿਸ਼ਨ ਸਰਕਲ ਦੇ ਸਰਕਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਦੀ ਅਗਵਾਈ ’ਚ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਸਰਕਲ ਦਫ਼ਤਰ ਦੇ ਗੇਟ ਅੱਗੇ ਮੰਗਾਂ ਪ੍ਰਤੀ ਰੋਸ ਧਰਨਾ ਦਿੱਤਾ ਗਿਆ, ਜਿਸ ’ਚ ਡਵੀਜ਼ਨਾਂ ਦੇ ਆਗੂ, ਪੈਨਸ਼ਨਰਜ਼ ਅਤੇ ਫੈਮਲੀ ਪੈਨਸ਼ਨਰਾਂ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਰਕੇਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਬੋਰਡ ਮੈਨੇਜਮੈਂਟ ਨੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਬਿਲਕੁਲ ਅਣਗੌਲਿਆ ਕੀਤਾ ਹੋਇਆ ਹੈ ਅਤੇ ਵਾਰ-ਵਾਰ ਮੀਟਿੰਗਾਂ ਦੇ ਕੇ ਪੰਜਾਬ ਸਰਕਾਰ ਮੀਟਿੰਗਾਂ ਤੋਂ ਭੱਜ ਰਹੀ ਹੈ।
ਜੋਗਿੰਦਰ ਸਿੰਘ ਮੱਲਣ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਧਰਨੇ ਦੇਣ ਦੇ ਬਾਵਜੂਦ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾ ਦੀ ਗੱਲ ਨਾ ਸੁਣੀ ਤਾਂ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਫੈਸਲੇ ਅਨੁਸਾਰ ਸੰਗਰੂਰ ਵਿੱਚ ਧਰਨਾ ਦਿੱਤਾ ਜਾਵੇਗਾ। ਧਰਨੇ ਨੂੰ ਸਰਕਲ ਆਗੂ, ਹਰਜੀਤ ਸਿੰਘ ਗੁੜੀ ਸੰਗਰ, ਸ਼ਿਵਦੀਪ ਸਿੰਘ ਬਰਾੜ, ਰਾਧਾ, ਕ੍ਰਿਸ਼ਨ, ਜਸਵਿੰਦਰ ਸਿੰਘ, ਮੌੜਾ ਸਿੰਘ ਸਰਕਲ ਆਗੂ ਨੱਥਾ ਸਿੰਘ ਮਲੋਟ, ਸ਼ੰਕਰ ਦਾਸ ਅਬੋਹਰ, ਹਰਭਜਨ ਚੌਧਰੀ ਫਾਜ਼ਿਲਕਾ, ਸ਼ਮਸ਼ੇਰ ਸਿੰਘ ਗਿੱਦੜਬਾਹਾ, ਸੁੰਦਰ ਲਾਲ ਬਾਦਲ, ਬੂਟਾ ਸਿੰਘ, ਅਨੀਦਾਨ, ਰੰਗਾ ਸਿੰਘ, ਸਾਧੂ ਰਾਮ ਅਤੇ ਬਲਜਿੰਦਰ ਸ਼ਰਮਾ ਨੇ ਸੰਬੋਧਨ ਕੀਤਾ।
Advertisement
Advertisement