ਪੱਤਰ ਪ੍ਰੇਰਕ
ਗਿੱਦੜਬਾਹਾ, 9 ਦਸੰਬਰ
ਕੌਂਸਲ ਆਫ ਜੂਨੀਅਰ ਇੰਜਨੀਅਰ ਮੰਡਲ ਗਿੱਦੜਬਾਹਾ ਦੀ ਮੀਟਿੰਗ ਇੰਜਨੀਅਰ ਹਰਜਿੰਦਰ ਸਿੰਘ ਜੇ.ਈ. ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੂਨੀਅਰ ਇੰਜਨੀਅਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਮੈਨੇਜਮੈਂਟ ਵੱਲੋਂ ਬੀਤੇ ਲੰਮੇ ਸਮੇਂ ਤੋਂ ਜਥੇਬੰਦੀ ਦੀਆਂ ਮੰਨੀਆਂ ਹੋਈਆਂ ਮੰਗਾਂ ਸਬੰਧੀ ਬਿਨਾਂ ਵਜ੍ਹਾ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਯੂਨੀਅਨ ਦੀ ਰਾਜ ਪੱਧਰੀ ਕਮੇਟੀ ਵੱਲੋਂ ਲਏ ਗਏ ਫੈਸਲਿਆਂ ਅਨੁਸਾਰ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਪਾਵਰਕੌਮ ਦੇ ਸਮੂਹ ਜੂਨੀਅਰ ਇੰਜਨੀਅਰਜ਼ 10 ਦਸੰਬਰ ਤੋਂ 15 ਦਸੰਬਰ ਤੱਕ ਸਮੂਹਿਕ ਮਾਸ ਕੈਜ਼ੂਅਲ ’ਤੇ ਜਾ ਰਹੇ ਹਨ।