ਚਾਉਕੇ: ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ 66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚ ਡੀ.ਐਮ.ਗਰੁੱਪ ਕਰਾੜਵਾਲਾ ਦੇ ਵਿਦਿਆਰਥੀ ਦਿਵਾਂਸ਼ ਗੋਇਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਾਵਰ ਲਿਫ਼ਟਿੰਗ ਦੇ ਅੰਡਰ- 17 ਮੁਕਾਬਲੇ ਵਿਚੋਂ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜਨੀਅਰ ਅਵਤਾਰ ਸਿੰਘ ਢਿੱਲੋਂ ਨੇ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਸਮੇਂ ਦੀ ਵੱਡੀ ਮੰਗ ਹੈ। -ਪੱਤਰ ਪ੍ਰੇਰਕ