ਭਗਤਾ ਭਾਈ: ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿੱਚ ਸਕੂਲ ਸਟਾਫ ਤੇ ਬੱਚਿਆਂ ਵੱਲੋਂ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਧਾਰਮਿਕ ਵਿਸ਼ੇ ਦੇ ਅਧਿਆਪਕਾ ਪਲਵਿੰਦਰ ਕੌਰ ਜਲਾਲ ਨੇ ਬੱਚਿਆਂ ਨੂੰ ਗੁਰੂ ਗ੍ਰੰਥ ਸਾਹਿਬ ਬਾਰੇ ਜਾਣਕਾਰੀ ਦਿੱਤੀ। ਬੱਚਿਆਂ ਦੇ ਕਵਿਤਾ ਤੇ ਕਵੀਸ਼ਰੀ ਦੇ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਸੋਨੂੰ ਕੁਮਾਰ ਕਾਂਗੜ ਨੇ ਮੁਕਾਬਲਿਆਂ ਦੇ ਜੇਤੂ ਬੱਚਿਆਂ ਦਾ ਸਨਮਾਨ ਕੀਤਾ। ਇਸ ਮੌਕੇ ਨੀਤੂ ਸ਼ਰਮਾ, ਰਣਜੀਤ ਕੌਰ, ਮੰਦਰ ਸਿੰਘ, ਦਵਿੰਦਰ ਕੁਮਾਰ, ਸੁਖਦੀਪ ਸਿੰਘ ਤੇ ਮਨਜੀਤ ਕੁਮਾਰ ਪੰਚਾਇਤ ਸਕੱਤਰ ਹਾਜ਼ਰ ਸਨ। -ਪੱਤਰ ਪ੍ਰੇਰਕ