ਭਗਤਾ ਭਾਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿੱਚ ਪ੍ਰਿੰਸੀਪਲ ਗੁਰਿੰਦਰ ਕੌਰ ਦੀ ਅਗਵਾਈ ਹੇਠ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਬੱਚਿਆਂ ਵੱਲੋਂ ਸ਼ਬਦ ਕੀਰਤਨ ਰਾਹੀਂ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਨਿਰਭੈ ਸਿੰਘ ਨੇ ਬੱਚਿਆਂ ਨੂੰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਤੇ ਪਹਿਲੇ ਪ੍ਰਕਾਸ਼ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਗੁਰਿੰਦਰ ਕੌਰ ਨੇ ਬੱਚਿਆਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰਰੇਨਾ ਦਿੱਤੀ। ਸਕੂਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਨਿਰਭੈ ਸਿੰਘ ਦਾ ਸਨਮਾਨ ਕੀਤਾ ਗਿਆ। ਅਧਿਆਪਕ ਗੁਰਪ੍ਰੀਤ ਸਿੰਘ ਨੇ ਸਹਿਯੋਗ ਲਈ ਪ੍ਰਚਾਰਕਾਂ, ਸਕੂਲ ਸਟਾਫ ਤੇ ਬੱਚਿਆਂ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ