ਆਦੇਸ਼ ਯੂਨੀਵਰਸਿਟੀ ’ਚ ਪ੍ਰਕਾਸ਼ ਪੁਰਬ ਮਨਾਇਆ
ਆਦੇਸ਼ ਯੂਨੀਵਰਸਿਟੀ ਭੁੱਚੋ ਖੁਰਦ ਵਿੱਚ ਮੈਨੇਜਮੈਂਟ, ਫੈਕਲਟੀ ਅਤੇ ਵਿਦਿਆਰਥੀਆਂ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਹਿਜ ਪਾਠ ਦਾ ਭੋਗ ਪਾਇਆ ਗਿਆ ਅਤੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਉਨ੍ਹਾਂ ਕਿਹਾ ਕਿ...
Advertisement
ਆਦੇਸ਼ ਯੂਨੀਵਰਸਿਟੀ ਭੁੱਚੋ ਖੁਰਦ ਵਿੱਚ ਮੈਨੇਜਮੈਂਟ, ਫੈਕਲਟੀ ਅਤੇ ਵਿਦਿਆਰਥੀਆਂ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਹਿਜ ਪਾਠ ਦਾ ਭੋਗ ਪਾਇਆ ਗਿਆ ਅਤੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਇਕ ਮਹਾਨ ਸਮਾਜ ਸੁਧਾਰਕ ਸਨ ਅਤੇ ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਵਰਸਿਟੀ ਦੇ ਚਾਂਸਲਰ ਡਾ. ਹਰਿੰਦਰ ਸਿੰਘ ਗਿੱਲ ਅਤੇ ਮੈਡੀਕਲ ਸੁਪਰਡੈਂਟ ਡਾ. ਗੁਰਪ੍ਰੀਤ ਸਿੰਘ ਦਾ ਵਧਾਈ ਸੰਦੇਸ਼ ਪੜ੍ਹਿਆ ਗਿਆ। ਇਸ ਮੌਕੇ ਵਾਈਸ ਚਾਂਸਲਰ ਜਗਦੇਵ ਸਿੰਘ, ਪ੍ਰੋਫੈਸਰ ਮਨਦੀਪ ਕੌਰ, ਪ੍ਰੋਫੈਸਰ ਅਮਨਦੀਪ ਕੌਰ ਅਤੇ ਪ੍ਰੋਫੈਸਰ ਸਤਨਾਮ ਸਿੰਘ ਨੇ ਵਿਦਿਆਰਥੀਆਂ ਦਾ ਸਨਮਾਨ ਕੀਤਾ। ਅਖੀਰ ਵਿੱਚ ਗੁਰੂ ਦਾ ਲੰਗਰ ਵਰਤਿਆ ਗਿਆ।
Advertisement
Advertisement
