ਪੱਤਰ ਪ੍ਰੇਰਕ
ਮਾਨਸਾ, 24 ਸਤੰਬਰ
ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹਲਕਾ ਮਾਨਸਾ ਤੋਂ ਪ੍ਰੇਮ ਅਰੋੜਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਅਰੋੜਵੰਸ਼ ਸਭਾ ਮਾਨਸਾ ਨੇ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਮਾਗਮ ਕਰਕੇ ਸਨਮਾਨ ਕੀਤਾ। ਅਰੋੜਵੰਸ਼ ਸਭਾ ਦੇ ਸੂਬਾ ਪ੍ਰਧਾਨ ਅਸ਼ਵਨੀ ਕੁਮਾਰ ਪਿੰਟੂ ਨੇ ਕਿਹਾ ਕਿ ਅਰੋੜਾ ਤੋਂ ਭਾਈਚਾਰੇ ਨੂੰ ਉਮੀਦ ਹੈ ਕਿ ਵਿਧਾਨ ਸਭਾ ਵਿੱਚ ਪਹੁੰਚ ਕੇ ਉਹ ਭਾਈਚਾਰੇ ਦੀਆਂ ਮੁਸ਼ਕਿਲਾਂ ਸਰਕਾਰ ਤੱਕ ਪਹੁੰਚਾਉਂਦੇ ਰਹਿਣਗੇ। ਇਸ ਮੌਕੇ ਤਰਸੇਮ ਮਿੱਢਾ, ਬਲਜੀਤ ਸਿੰਘ ਸੇਠੀ, ਮਿਠੂ ਰਾਮ ਮੋਫਰ, ਸੁਭਾਸ਼ ਕਾਮਰਾ ਨੇ ਵੀ ਸੰਬੋਧਨ ਕੀਤਾ।