ਰਾਸ਼ਟਰੀ ਸੈਮੀਨਾਰ ਅਤੇ ਕਵੀ ਦਰਬਾਰ ਸਬੰਧੀ ਤਿਆਰੀਆਂ ਮੁਕੰਮਲ
ਇਥੋਂ ਦੇ ਸਰਕਾਰੀ ਨੈਸ਼ਨਲ ਕਾਲਜ ’ਚ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਵਰ੍ਹੇ ਦੀ ਯਾਦ ਵਿੱਚ 4-5 ਅਕਤੂਬਰ ਨੂੰ ਹੋਣ ਵਾਲੇ ਦੋ-ਰੋਜ਼ਾ ਰਾਸ਼ਟਰੀ ਸੈਮੀਨਾਰ ਅਤੇ ਕਵੀ ਦਰਬਾਰ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਕਾਲਜ ਦੀ ਲਾਈਬਰੇਰੀ...
ਇਥੋਂ ਦੇ ਸਰਕਾਰੀ ਨੈਸ਼ਨਲ ਕਾਲਜ ’ਚ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਵਰ੍ਹੇ ਦੀ ਯਾਦ ਵਿੱਚ 4-5 ਅਕਤੂਬਰ ਨੂੰ ਹੋਣ ਵਾਲੇ ਦੋ-ਰੋਜ਼ਾ ਰਾਸ਼ਟਰੀ ਸੈਮੀਨਾਰ ਅਤੇ ਕਵੀ ਦਰਬਾਰ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਕਾਲਜ ਦੀ ਲਾਈਬਰੇਰੀ ਹਾਲ ’ਚ ਹੋਈ। ਮੀਟਿੰਗ ਦੀ ਪ੍ਰਧਾਨਗੀ ਪੰਜਾਬੀ ਲੇਖਕ ਸਭਾ, ਸਿਰਸਾ ਦੇ ਪ੍ਰਧਾਨ ਪਰਮਾਨੰਦ ਸ਼ਾਸਤਰੀ ਅਤੇ ਸਰਕਾਰੀ ਨੈਸ਼ਨਲ ਕਾਲਜ, ਸਿਰਸਾ ਦੇ ਪੰਜਾਬੀ ਵਿਭਾਗ ਦੇ ਮੁਖੀ ਅਤੇ ਪੰਜਾਬੀ ਸਾਹਿਤ ਅਕੈਡਮੀ, ਲੁਧਿਆਣਾ ਦੇ ਮੀਤ ਪ੍ਰਧਾਨ ਡਾ. ਹਰਵਿੰਦਰ ਸਿੰਘ ਸਿਰਸਾ ਨੇ ਕੀਤੀ। ‘ਸ਼੍ਰੀ ਗੁਰੂ ਤੇਗ ਬਹਾਦਰ ਜੀ ਸ਼ਬਦ ਅਤੇ ਸ਼ਹੀਦੀ’ ਵਿਸ਼ੇ ’ਤੇ ਇਹ ਦੋ-ਰੋਜ਼ਾ ਰਾਸ਼ਟਰੀ ਸੈਮੀਨਾਰ ਅਤੇ ਕਵੀ ਦਰਬਾਰ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ, ਪੰਜਾਬੀ ਲੇਖਕ ਸਭਾ, ਸਿਰਸਾ ਅਤੇ ਸਰਕਾਰੀ ਨੈਸ਼ਨਲ ਕਾਲਜ, ਸਿਰਸਾ ਦੇ ਪੰਜਾਬੀ ਵਿਭਾਗ ਸਹਿਯੋਗ ਨਾਲ ਕਾਲਜ ਦੇ ਮਲਟੀਪਰਪਜ਼ ਹਾਲ ਵਿੱਚ ਕਰਵਾਇਆ ਜਾ ਜਾ ਰਿਹਾ ਹੈ।
ਪੋ੍ਰਗਰਾਮ ਦੇ ਕੋ-ਆਰਡੀਨੇਟਰ ਅਤੇ ਪੰਜਾਬੀ ਸਾਹਿਤ ਅਕੈਡਮੀ, ਲੁਧਿਆਣਾ ਦੇ ਮੀਤ ਪ੍ਰਧਾਨ ਡਾ. ਹਰਵਿੰਦਰ ਸਿੰਘ ਸਿਰਸਾ ਨੇ ਦੱਸਿਆ ਹੈ ਕਿ 4 ਅਕਤੂਬਰ ਨੂੰ ਸਵੇਰੇ 10 ਵਜੇ ਸ਼ੁਰੂ ਹੋਣ ਵਾਲੇ ਇਸ ਸੈਮੀਨਾਰ ਦੇ ਛੇ ਸੈਸ਼ਨ ਹੋਣਗੇ। ਸਿਰਸਾ ਜ਼ਿਲ੍ਹੇ ਅਤੇ ਹਰਿਆਣਾ ਦੇ ਹੋਰ ਖੇਤਰਾਂ ਦੇ ਨਾਲ-ਨਾਲ ਪੰਜਾਬ, ਚੰਡੀਗੜ੍ਹ, ਰਾਜਸਥਾਨ ਅਤੇ ਹੋਰ ਖੇਤਰਾਂ ਤੋਂ ਲਗਪਗ ਪੰਜ ਸੌ ਡੈਲੀਗੇਟ ਹਿੱਸਾ ਲੈਣਗੇ।