DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਸਾਖੀ ਕਾਨਫਰੰਸ ਦੀਆਂ ਤਿਆਰੀਆਂ

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਦੀ ਅਹਿਮ ਮੀਟਿੰਗ ਡੇਰਾ ਬਾਬਾ ਦਿਆਲਾ ਜੀ ਪਿੰਡ ਦਿਆਲਪੁਰਾ ਮਿਰਜ਼ਾ ਵਿੱਚ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਬਰਾੜ ਅਤੇ ਬਾਬਾ ਸਤਨਾਮ ਸਿੰਘ ਦਿਆਲਪੁਰਾ ਮਿਰਜ਼ਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ...

  • fb
  • twitter
  • whatsapp
  • whatsapp
Advertisement
ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਦੀ ਅਹਿਮ ਮੀਟਿੰਗ ਡੇਰਾ ਬਾਬਾ ਦਿਆਲਾ ਜੀ ਪਿੰਡ ਦਿਆਲਪੁਰਾ ਮਿਰਜ਼ਾ ਵਿੱਚ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਬਰਾੜ ਅਤੇ ਬਾਬਾ ਸਤਨਾਮ ਸਿੰਘ ਦਿਆਲਪੁਰਾ ਮਿਰਜ਼ਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ 14 ਅਪਰੈਲ ਨੂੰ ਵਿਸਾਖੀ ਮੌਕੇ ਕੀਤੀ ਜਾ ਰਹੀ ਪੰਥਕ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਬਰਾੜ ਅਤੇ ਬਾਬਾ ਸਤਨਾਮ ਸਿੰਘ ਦਿਆਲਪੁਰਾ ‌ਨੇ ਜ਼ਿਲ੍ਹਾ ਬਠਿੰਡਾ ਦੇ ਸਰਗਰਮ ਵਰਕਰਾਂ ਨੂੰ ਪਾਰਟੀ ਵਿਚ ਅਹਿਮ ਜ਼ਿੰਮੇਵਾਰੀਆਂ ਸੌਂਪਣ ’ਤੇ ਭਾਈ ਤਰਸੇਮ ਸਿੰਘ ਤੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦਾ ਧੰਨਵਾਦ ਕੀਤਾ। ਉਨ੍ਹਾਂ ਸੰਗਤਾਂ ਨੂੰ ਵਿਸਾਖੀ ’ਤੇ ਹੋ ਰਹੀ ਪੰਥਕ ਕਾਨਫਰੰਸ ਵਿੱਚ ਵੱਡੀ ਗਿਣਤੀ ’ਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਰਾਜਵਿੰਦਰ ਸਿੰਘ ਦਿਆਲਪੁਰਾ, ਬਾਬਾ ਲੱਛਾ ਸਿੰਘ ਦਿਆਲਪੁਰਾ ਭਾਈਕਾ, ਅੰਮ੍ਰਿਤਪਾਲ ਸਿੰਘ ਜਲਾਲ, ਬਲੌਰ ਸਿੰਘ, ਲਖਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਦਿਆਲਪੁਰਾ, ਸੁਰਿੰਦਰ ਸਿੰਘ ਨਾਥਾਣਾ, ਮੋਹਤਮ ਸਿੰਘ ਕਲਿਆਣ, ਸੁਖਜੀਵਨ ਸਿੰਘ ਸੁੱਖਾ, ਰਸਵਿੰਦਰ ਸਿੰਘ ਦਿਆਲਪੁਰਾ, ਕੁਲਦੀਪ ਸਿੰਘ ਦੀਪਾ, ਮੱਖਣ ਸਿੰਘ, ਕਾਲਾ ਸਿੰਘ ਦਿਆਲਪੁਰਾ ਆਦਿ ਹਾਜ਼ਰ ਸਨ।

Advertisement
Advertisement
×