ਬਠਿੰਡਾ (ਪੱਤਰ ਪ੍ਰੇਰਕ): ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਸਕੱਤਰ ਸਵਰਨ ਸਿੰਘ ਪਿੰਡ ਪੂਹਲੀ ਨੇ ਦੱਸਿਆ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਮਰਜੀਤ ਹਨੀ ਦੀ ਅਗਵਾਈ ਵਿਚ ਬਠਿੰਡਾ ਦੇ ਟੀਚਰਜ਼ ਹੋਮ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਭੁੱਚੋ ਖੁਰਦ ਦੇ ਸਕੱਤਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ’ਤੇ 9 ਜੂਨ ਨੂੰ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਪੰਜਾਬ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ ਭੁੱਚੋ ਖੁਰਦ ਨੇ ਦੱਸਿਆ ਕਿ 10 ਜੂਨ ਨੂੰ ਕਿਰਤੀ ਕਿਸਾਨ ਯੂਨੀਅਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਕਾਨਫ਼ਰੰਸ ਭੁੱਚੋ ਖੁਰਦ ਦੇ ਗੁਰਦੁਆਰਾ ਪਿੱਪਲ ਸਰ ਵਿੱਚ ਕਾਨਫ਼ਰੰਸ ਕੀਤੀ ਜਾਵੇਗੀ।