ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਖੇਤਰ ਵਿਚ ਸਵੇਰ ਤੋਂ ਪੈ ਰਹੀ ਤੇਜ਼ ਬਾਰਿਸ਼ ਕਾਰਨ ਸ਼ਹਿਰ ਵਿੱਚ ਜਲਥਲ ਹੋ ਗਿਆ ਹੈ। ਬਾਜ਼ਾਰਾਂ ਤੇ ਸੜਕਾਂ ’ਤੇ ਗੋਡੇ-ਗੋਡੇ ਪਾਣੀ ਭਰ ਗਿਆ, ਜਿਸ ਕਾਰਨ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪਿੰਡਾਂ ਵਾਲੇ ਰਸਤੇ ਵੀ ਪਾਣੀ ਨਾਲ ਭਰ ਗਏ। ਇਹ ਮੀਂਹ ਝੋਨੇ ਦੀ ਫਸਲ ਲਈ ਚੰਗਾ ਪਰ ਨਰਮੇ ਲਈ ਮਾੜਾ ਦੱਸਿਆ ਜਾ ਰਿਹਾ ਹੈ।